PM ਮੋਦੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਜੰਮੂ-ਕਸ਼ਮੀਰ 'ਚ ਹੋਇਆ ਵੱਡਾ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

Sunday, Jun 09, 2024 - 09:19 PM (IST)

PM ਮੋਦੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਜੰਮੂ-ਕਸ਼ਮੀਰ 'ਚ ਹੋਇਆ ਵੱਡਾ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਜੰਮੂ- ਇੱਕ ਪਾਸੇ ਜਿੱਥੇ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁੱਕੀ ਅਤੇ ਬਾਕੀ ਮੰਤਰੀਆਂ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਜੰਮੂ-ਕਸ਼ਮੀਰ ਵਿੱਚ ਵੱਡਾ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 
 

ਜਾਣਕਾਰੀ ਮੁਤਾਬਕ, ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹ 'ਚ ਸ਼ਿਵਖੋੜੀ ਗੁਫ਼ਾ ਤੀਰਥ ਸਥਾਨ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਯਾਤਰੀ ਬੱਸ 'ਤੇ ਸ਼ੱਕੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਇਸ ਹਮਲੇ 'ਚ 10 ਲੋਕਾਂ ਦੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ ਜਦੋਂਕਿ ਕਈ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਖੇ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। 

ਐੱਸ.ਐੱਸ.ਪੀ. ਰਿਆਸੀ ਮੋਹਿਤਾ ਸ਼ਰਮਾ ਨੇ ਕਿਹਾ ਕਿ ਸ਼ੁਰੂਆਤੀ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਅੱਤਵਾਦੀਆਂ ਨੇ ਸ਼ਿਵ ਖੋੜੀ ਤੋਂ ਕਟੜਾ ਜਾ ਰਹੀ ਇੱਕ ਯਾਤਰੀ ਬੱਸ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਕਾਰਨ ਬੱਸ ਚਾਲਕ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਖੱਡ ਵਿੱਚ ਜਾ ਡਿੱਗੀ। ਇਸ ਘਟਨਾ 'ਚ 33 ਲੋਕ ਜ਼ਖਮੀ ਹੋਏ ਹਨ। ਬਚਾਅ ਕਾਰਜ ਪੂਰਾ ਹੋ ਗਿਆ ਹੈ। ਯਾਤਰੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਹ ਸਥਾਨਕ ਨਹੀਂ ਹਨ। ਸ਼ਿਵ ਖੋੜੀ ਤੀਰਥ ਸਥਾਨ ਨੂੰ ਸੁਰੱਖਿਅਤ ਕਰ ਲਿਆ ਗਿਆ ਹੈ ਅਤੇ ਖੇਤਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਇਸ ਦੇ ਨਾਲ ਹੀ ਇਸ ਘਟਨਾ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਹੈ।


author

Rakesh

Content Editor

Related News