ਸ਼੍ਰੀਨਗਰ ’ਚ ਹਸਪਤਾਲ ਦੇ ਸਾਹਮਣੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਸਰਚ ਆਪਰੇਸ਼ਨ ਜਾਰੀ
Friday, Nov 05, 2021 - 05:17 PM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੀ ਰਾਜਧਾਨੀ ’ਚ ਸ਼੍ਰੀਨਗਰ ’ਚ ਇਕ ਵਾਰ ਫਿਰ ਅੱਤਵਾਦੀਆਂ ਵਲੋਂ ਗੋਲੀਬਾਰੀ ਕੀਤੀ ਗਈ। ਦੀਵਾਲੀ ਦੇ ਇਕ ਦਿਨ ਬਾਅਦ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸ਼੍ਰੀਨਗਰ ’ਚ ਹਸਪਤਾਲ ਦੇ ਸਾਹਮਣੇ ਫਾਇਰਿੰਗ ਕੀਤੀ। ਹਾਲੇ ਤੱਕ ਘਟਨਾ ’ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਫਿਲਹਾਲ ਪੂਰੇ ਇਲਾਕੇ ਨੂੰ ਘੇਰ ਕੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੁੱਤ ਨੂੰ ਬਚਾਉਣ ਦੀ ਕੋਸ਼ਿਸ ’ਚ ਸੜ ਕੇ ਸੁਆਹ ਹੋਈ ਮਾਂ, ਘਰ ਦੀਆਂ ਪੌੜੀਆਂ ’ਚ ਮਿਲਿਆ ਕੰਕਾਲ
ਹਮਲਾਵਰਾਂ ਦੀ ਤਲਾਸ਼ ’ਚ ਇਲਾਜ ਦੀ ਘੇਰਾਬੰਦੀ ਕਰ ਕੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਹਮਲੇ ’ਚ ਹਾਲੇ ਤੱਕ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸ਼੍ਰੀਨਗਰ ਪੁਲਸ ਨੇ ਦੱਸਿਆ ਕਿ ਇਲਾਕੇ ’ਚ ਗੋਲੀਬਾਰੀ ਤੋਂ ਬਾਅਦ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਕੁਝ ਦੇਰ ਮੁਕਾਬਲਾ ਵੀ ਹੋਇਆ। ਹਾਲਾਂਕਿ ਲੋਕਾਂ ਦੀ ਮੌਜੂਦਗੀ ਦਾ ਫ਼ਾਇਦਾ ਚੁੱਕ ਕੇ ਅੱਤਵਾਦੀ ਫ਼ਰਾਰ ਹੋ ਗਏ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਪਾਕ ਹਰਕਤ ਦੇ ਪਿੱਛੇ ਹਾਈਬਰਿੱਜ ਅੱਤਵਾਦੀਆਂ ਦਾ ਹੱਥ ਹੈ। ਘਾਟੀ ’ਚ ਵਿਕਾਸ ਅਤੇ ਅਮਨ ਬਹਾਲੀ ਕਾਰਨ ਅੱਤਵਾਦੀ ਸੰਗਠਨ ਇਸ ਤਰ੍ਹਾਂ ਦੇ ਹਮਲਿਆਂ ਨੂੰ ਅੰਜਾਮ ਦੇ ਕੇ ਲੋਕਾਂ ’ਚ ਡਰ ਪੈਦਾ ਕਰਨਾ ਚਾਹੁੰਦੇ ਹਨ। ਦੱਸਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਅੱਤਵਾਦੀਆਂ ਨੇ ਆਪਣੀ ਯੋਜਨਾ ’ਚ ਤਬਦੀਲੀ ਕਰਦੇ ਹੋਏ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕੀਤਾ ਹੈ। ਇਸ ਦੇ ਅਧੀਨ ਅੱਤਵਾਦੀ ਖ਼ਾਸ ਤੌਰ ’ਤੇ ਬਾਹਰੀ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਦਿੱਲੀ ਮੇਰਠ ਐਕਸਪ੍ਰੈੱਸ ਵੇਅ ’ਤੇ 40 ਗੱਡੀਆਂ ਦੀ ਟੱਕਰ, 5 ਲੋਕਾਂ ਦੀ ਮੌਤ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ