ਅੱਤਵਾਦੀਆਂ ਨੇ ਸੀਆਰਪੀਐੱਫ ਦੀ ਪੈਟਰੋਲਿੰਗ ਪਾਰਟੀ ''ਤੇ ਕੀਤੀ ਗੋਲੀਬਾਰੀ, ਇਕ ਇੰਸਪੈਕਟਰ ਸ਼ਹੀਦ
Monday, Aug 19, 2024 - 09:51 PM (IST)
ਜੰਮੂ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦਾ ਇਕ ਇੰਸਪੈਕਟਰ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਬਸੰਤਗੜ੍ਹ ਦੇ ਡੁਡੂ ਥਾਣਾ ਖੇਤਰ ਦੇ ਚਿੱਲ ਇਲਾਕੇ 'ਚ ਦੁਪਹਿਰ ਕਰੀਬ 3.30 ਵਜੇ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਹਮਲੇ ਵਿਚ ਸੀਆਰਪੀਐੱਫ ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਨੂੰ ਗੋਲੀ ਲੱਗ ਗਈ ਅਤੇ ਬਾਅਦ ਵਿਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਉਧਰ, ਊਧਮਪੁਰ ਪੁਲਸ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, ''ਚਿੱਲ, ਡੁਡੂ ਵਿਚ ਗਸ਼ਤ ਦੌਰਾਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਪੁਲਸ ਅਤੇ ਸੀਆਰਪੀਐੱਫ ਦੇ ਸਾਂਝੇ ਦਲਾਂ 'ਤੇ ਗੋਲੀਬਾਰੀ ਕੀਤੀ। ਮੁਕਾਬਲੇ ਵਿਚ ਸੀਆਰਪੀਐੱਫ ਦੇ ਇਕ ਨਿਰੀਖਕ ਨੂੰ ਗੋਲੀ ਲੱਗੀ ਅਤੇ ਉਹ ਸ਼ਹੀਦ ਹੋ ਗਿਆ। ਮੁਕਾਬਲਾ ਜਾਰੀ ਹੈ।''
ਅਧਿਕਾਰੀਆਂ ਨੇ ਦੱਸਿਆ ਕਿ ਸਾਂਝੀ ਗਸ਼ਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਮੌਕੇ 'ਤੇ ਵਾਧੂ ਬਲ ਭੇਜੇ ਗਏ ਹਨ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਚੋਣ ਕਮਿਸ਼ਨ ਵੱਲੋਂ ਪਿਛਲੇ ਹਫ਼ਤੇ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ 'ਹਾਈ ਅਲਰਟ' 'ਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8