ਅੱਤਵਾਦੀਆਂ ਨੇ ਜੰਮੂ ਕਸ਼ਮੀਰ ਪੁਲਸ ਦੇ ਕਾਂਸਟੇਬਲ ਨੂੰ ਮਾਰੀ ਗੋਲੀ
Saturday, May 07, 2022 - 10:06 AM (IST)
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਸ਼੍ਰੀਨਗਰ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਇਕ ਪੁਲਸ ਕਰਮੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਕਿ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਕਾਂਸਟੇਬਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਦੇ 3 ਅੱਤਵਾਦੀ ਢੇਰ
ਅਧਿਕਾਰੀ ਅਨੁਸਾਰ,''ਸ਼ਹਿਰ ਦੇ ਸਫਾਕਦਾਲ ਇਲਾਕੇ 'ਚ ਆਈਵਾ ਬਰਿੱਜ ਕੋਲ ਅੱਤਵਾਦੀਆਂ ਨੇ ਸਵੇਰੇ ਕਰੀਬ 8.40 ਵਜੇ ਜੰਮੂ ਕਸ਼ਮੀਰ ਪੁਲਸ ਦੇ ਕਾਂਸਟੇਬਲ ਗੁਲਾਮ ਹਸਨ 'ਤੇ ਗੋਲੀ ਚਲਾਈ। ਹਮਲੇ 'ਚ ਕਾਂਸਟੇਬਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।'' ਅਧਿਕਾਰੀ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ