ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਨੇ ਵਿਅਕਤੀ ਨੂੰ ਮਾਰੀ ਗੋਲੀ
Monday, Sep 28, 2020 - 08:28 PM (IST)
ਨਵੀਂ ਦਿੱਲੀ - ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ ਸ਼ੋਪੀਆਂ ਜ਼ਿਲ੍ਹੇ ਦੇ ਨਿਲਦੂਰਾ ਪਿੰਡ 'ਚ ਅੱਤਵਾਦੀਆਂ ਨੇ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਵਿਅਕਤੀ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਹਾਲ ਹੀ 'ਚ ਅੱਤਵਾਦੀਆਂ ਨੇ ਸਥਾਈ ਨੇਤਾ ਨੂੰ ਗੋਲੀ ਮਾਰ ਦਿੱਤੀ ਸੀ।
ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਬਡਗਾਮ 'ਚ ਬਲਾਕ ਡਿਵੈਲਪਮੈਂਟ ਕਮੇਟੀ (ਬੀਡੀਸੀ) ਦੇ ਚੇਅਰਮੈਨ ਦੀਆਂ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਭੂਪੇਂਦਰ ਸਿੰਘ ਬਡਗਾਮ ਦੇ ਖੱਗ ਤੋਂ ਬੀ.ਡੀ.ਸੀ. ਚੇਅਰਮੈਨ ਸਨ। ਭੂਪੇਂਦਰ ਸਿੰਘ 'ਤੇ ਅੱਤਵਾਦੀਆਂ ਨੇ ਹਮਲਾ ਕਰ ਉਨ੍ਹਾਂ ਦੀ ਹੱਤਿਆ ਕਰ ਦਿੱਤੀ।