ਜੰਮੂ-ਕਸ਼ਮੀਰ : ਮੁਕਾਬਲੇ ''ਚ ਇਕ ਅੱਤਵਾਦੀ ਢੇਰ, ਹਥਿਆਰ ਬਰਾਮਦ

04/20/2019 10:51:26 AM

ਸ਼੍ਰੀਨਗਰ— ਉੱਤਰੀ ਕਸ਼ਮੀਰ ਦੇ ਸੋਪੋਰ 'ਚ ਸ਼ਨੀਵਾਰ ਨੂੰ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ। ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਤਿੰਨ ਗ੍ਰੇਨੇਡ ਮਿਲੇ ਹਨ। ਸੁਰੱਖਿਆ ਫੋਰਸਾਂ ਵਲੋਂ ਨੇੜੇ-ਤੇੜੇ ਦੇ ਪੂਰੇ ਖੇਤਰ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸੁਰੱਖਿਆ ਫੋਰਸਾਂ ਦੀ ਇਕ ਟੀਮ ਸ਼ਨੀਵਾਰ ਨੂੰ ਸੋਪੋਰ ਦੇ ਵਾਟਰਗਾਮ 'ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਅੱਤਵਾਦੀ ਨੇ ਉਨ੍ਹਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਜਵਾਬੀ ਕਾਰਵਾਈ ਕੀਤੀ। ਦੋਹਾਂ ਪਾਸਿਓਂ ਹੋਈ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰ ਸੁੱਟਿਆ ਗਿਆ।

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਕੈਂਪਸ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ 'ਚ ਇਕ ਜਵਾਨ ਜ਼ਖਮੀ ਹੋ ਗਿਆ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਤਰਾਲ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ 108ਵੀਂ ਬਟਾਲੀਅਨ ਦੇ ਕੈਂਪਸ 'ਤੇ ਗ੍ਰੇਨੇਡ ਦਾਗ਼ਿਆ।

DIsha

This news is Content Editor DIsha