ਪਹਿਲਗਾਮ ''ਚ ਅੱਤਵਾਦੀ ਫਿਰ ਕਰਨਗੇ ਹਮਲਾ! ਇਨਪੁਟ ਤੋਂ ਬਾਅਦ ਹਾਈ ਅਲਰਟ
Saturday, Apr 26, 2025 - 12:07 AM (IST)

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲੇ ਦੀ ਸੰਭਾਵਨਾ ਕਾਰਨ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ। ਖ਼ੁਫੀਆ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਕਿਸੇ ਵੀ ਸਮੇਂ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਪਹਿਲਗਾਮ ਵਿੱਚ ਹਮਲੇ ਤੋਂ ਬਾਅਦ ਸਰਕਾਰ ਨੇ ਲੋਕਾਂ ਨੂੰ ਖ਼ਾਸ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸਣਯੋਗ ਹੈ ਕਿ ਹਮਲੇ ਤੋਂ ਬਾਅਦ ਜਨਤਾ ਵਿੱਚ ਅੱਤਵਾਦੀਆਂ ਖਿਲਾਫ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਸਬੰਧੀ ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8