ਮੁੰਬਈ ਰੇਪ ਮਾਮਲੇ ਨੂੰ ਊਧਵ ਠਾਕਰੇ ਨੇ ਦੱਸਿਆ ‘ਮਨੁੱਖਤਾ ’ਤੇ ਧੱਬਾ’, ਤੁਰੰਤ ਸੁਣਵਾਈ ਦਾ ਕੀਤਾ ਵਾਅਦਾ

Saturday, Sep 11, 2021 - 05:09 PM (IST)

ਮੁੰਬਈ ਰੇਪ ਮਾਮਲੇ ਨੂੰ ਊਧਵ ਠਾਕਰੇ ਨੇ ਦੱਸਿਆ ‘ਮਨੁੱਖਤਾ ’ਤੇ ਧੱਬਾ’, ਤੁਰੰਤ ਸੁਣਵਾਈ ਦਾ ਕੀਤਾ ਵਾਅਦਾ

ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੰਬਈ ਦੇ ਸਾਕੀਨਾਕਾ ’ਚ ਇਕ ਜਨਾਨੀ ਨਾਲ ਜਬਰ ਜ਼ਿਨਾਹ ਅਤੇ ਕਤਲ ਨੂੰ ਸ਼ਨੀਵਾਰ ਨੂੰ ‘ਮਨੁੱਖਤਾ ’ਤੇ ਧੱਬਾ’ ਕਰਾਰ ਦਿੱਤਾ ਅਤੇ ਮਾਮਲੇ ’ਚ ਤੁਰੰਤ ਸੁਣਵਾਈ ਦਾ ਵਾਅਦਾ ਕੀਤਾ। ਠਾਕਰੇ ਨੇ ਕਿਹਾ ਕਿ ਅਪਰਾਧੀ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਠਾਕਰੇ ਨੇ ਇਕ ਬਿਆਨ ’ਚ ਕਿਹਾ,‘‘ਮਾਮਲੇ ਦੀ ਸੁਣਵਾਈ ਤੇਜ਼ੀ ਨਾਲ ਹੋਵੇਗੀ ਅਤੇ ਅੱਜ ਦਮ ਤੋੜਨ ਵਾਲੀ ਪੀੜਤਾ ਨੂੰ ਨਿਆਂ ਮਿਲੇਗਾ।’’

ਇਹ ਵੀ ਪੜ੍ਹੋ : ਮੁੰਬਈ ਰੇਪ ਪੀੜਤਾ ਨੇ ਇਲਾਜ ਦੌਰਾਨ ਤੋੜਿਆ ਦਮ, ਹੋਈ ਸੀ ‘ਨਿਰਭਿਆ’ ਵਰਗੀ ਦਰਿੰਦਗੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਅਤੇ ਮੁੰਬਈ ਦੇ ਪੁਲਸ ਕਮਿਸ਼ਨਰ ਹੇਮੰਤ ਨਾਗਰਾਲੇ ਤੋਂ ਮਾਮਲੇ ’ਤੇ ਚਰਚਾ ਕੀਤੀ ਹੈ। ਉਨ੍ਹਾਂ ਨੇ ਕਿਹਾ,‘‘ਮੈਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ’ਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ।’’ ਪੁਲਸ ਨੇ ਦੱਸਿਆ ਕਿ 30 ਸਾਲਾ ਜਨਾਨੀ ਨੇ ਸ਼ਨੀਵਾਰ ਤੜਕੇ ਮੁੰਬਈ ਦੇ ਇਕ ਨਗਰ ਬਾਡੀ ਹਸਪਤਾਲ ’ਚ ਦਮ ਤੋੜਿਆ ਹੈ। ਉਸ ਨੇ ਦੱਸਿਆ ਕਿ ਸਾਕੀਨਾਕਾ ’ਚ ਸੜਕ ਕਿਨਾਰੇ ਖੜ੍ਹੀ ਗੱਡੀ ’ਚ ਉਸ ਨਾਲ ਜਬਰ ਜ਼ਿਨਾਹ ਕੀਤਾ ਗਿਆ ਅਤੇ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਪੁਲਸ ਅਨੁਸਾਰ, ਇਸ ਮਾਮਲੇ ’ਚ 45 ਸਾਲਾ ਸ਼ਖਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮੁੰਬਈ ’ਚ ਜਨਾਨੀ ਨਾਲ ‘ਨਿਰਭਿਆ’ ਵਰਗੀ ਦਰਿੰਦਗੀ, ਰੇਪ ਤੋਂ ਬਾਅਦ ਪ੍ਰਾਈਵੇਟ ਪਾਰਟ ’ਚ ਪਾਈ ਰਾਡ, ਹਾਲਤ ਨਾਜ਼ੁਕ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News