ਮੋਰਚੇ ਦੀ ਜਿੱਤ ’ਚ ਹਰਿਆਣਾ ਵਾਸੀਆਂ ਦਾ ਵੱਡਾ ਯੋਗਦਾਨ, ‘ਧੰਨਵਾਦ’ ਕਰਦੇ ਨਹੀਂ ਥੱਕ ਰਹੇ ਪੰਜਾਬ ਦੇ ਕਿਸਾਨ

12/06/2021 2:24:09 PM

ਝੱਜਰ (ਬਿਊਰੋ)— ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। ਕਰੀਬ 1 ਸਾਲ ਕਿਸਾਨਾਂ ਦਾ ਸੰਘਰਸ਼ ਚੱਲਿਆ ਤਾਂ ਜਾ ਕੇ ਉਨ੍ਹਾਂ ਨੂੰ ਫਤਿਹ ਹਾਸਲ ਹੋਈ। ਹਾਲਾਂਕਿ ਕਿਸਾਨ ਅਜੇ ਵੀ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਅੰਦੋਲਨ ਦੌਰਾਨ ਕਿਸਾਨ ਸੜਕਾਂ ’ਤੇ ਹੀ ਟੈਂਟ ਪਾ ਕੇ ਰਹਿਣ ਲੱਗੇ ਅਤੇ ਰਸਦ-ਪਾਣੀ ਵੀ ਨਾਲ ਲੈ ਗਏ। ਇਸ ਸਭ ਦੇ ਦਰਮਿਆਨ ਸਥਾਨਕ ਲੋਕਾਂ ਨੇ ਵੀ ਉਨ੍ਹਾਂ ਦੀ ਬਹੁਤ ਮਦਦ ਕੀਤੀ, ਜੋ ਕਿ ਕਿਸਾਨੀ ਸੰਘਰਸ਼ ਦੇ ਨਾਲ ਖੜ੍ਹੇ ਸਨ। ਇਸ ਇਤਿਹਾਸਕ ਜਿੱਤ ’ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਏਕਤਾ ਦਾ ਅਹਿਮ ਯੋਗਦਾਨ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਵਾਸੀਆਂ ਵਲੋਂ ਉਨ੍ਹਾਂ ਦੇ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਨੂੰ ਉਹ ਕਦੇ ਨਹੀਂ ਭੁੱਲ ਸਕਦੇ।

ਇਹ ਵੀ ਪੜ੍ਹੋ : ਕਿਸਾਨਾਂ ਅੱਗੇ ਝੁੱਕ ਹੀ ਗਈ ਮੋਦੀ ਸਰਕਾਰ, ਜਾਣੋ ਕਿਸਾਨ ਅੰਦੋਲਨ ਦੀ ਪੂਰੀ ਟਾਈਮ ਲਾਈਨ

ਖੇਤਾਂ ’ਚ ਮਿੱਟੀ ਨਾਲ ਮਿੱਟੀ ਹੋਣ ਵਾਲਾ ਅੰਨਦਾਤਾ ਹੁਣ ਉਨ੍ਹਾਂ ਲੋਕਾਂ ਦਾ ਸ਼ੁਕਰਾਨਾ ਕਰ ਰਿਹਾ ਹੈ, ਜੋ ਉਨ੍ਹਾਂ ਦੇ ਨਾਲ ਖੜ੍ਹੇ ਰਹੇ। ਇਸ ਲੜੀ ਦਰਮਿਆਨ ਟਿਕਰੀ ਬਾਰਡਰ ’ਤੇ ਪੰਜਾਬ ਦੇ ਕਿਸਾਨ ਹਰਿਆਣਾ ਵਾਸੀਆਂ ਨਾਲ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਕੰਮ ਕਰ ਰਹੇ ਹਨ। ਉਹ ਉਨ੍ਹਾਂ ਲੋਕਾਂ ਦਾ ਸਨਮਾਨ ਕਰਨ ਲਈ ਨੇੜਲੇ ਪਿੰਡਾਂ ਦਾ ਦੌਰਾ ਕਰ ਰਹੇ ਹਨ, ਜਿਨ੍ਹਾਂ ਨੇ ਪਿਛਲੇ ਇਕ ਸਾਲ ਦੌਰਾਨ ਉਨ੍ਹਾਂ ਨੂੰ ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਮਦਦ ਦਿੱਤੀ। ਕਿਸਾਨ ਆਗੂ ਹੁਣ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਵੀ ਦੇ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ: ਜਾਣੋ ਸੰਘਰਸ਼ ਤੋਂ ਜਿੱਤ ਤੱਕ ਕੰਡਿਆਂ ਭਰੇ ਸਫਰ ਦੀ ਦਾਸਤਾਨ

 

PunjabKesari

ਪੰਜਾਬ ਕਿਸਾਨ ਯੂਨੀਅਨਾਂ ਦੀ ਕਮੇਟੀ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਮਦਦ ਅਤੇ ਹਿਮਾਇਤ ਲਈ ਧੰਨਵਾਦ ਪ੍ਰਗਟਾਉਣ ਲਈ ਸਨਮਾਨਤ ਕਰ ਰਹੀ ਹੈ। ਬੀਤੇ ਦਿਨ ਐਤਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਪਿੰਡ ਬਾਰਾਹੀ ਨੇੜੇ ਟਿਕਰੀ ਪਹੁੰਚੇ ਅਤੇ ਉੱਥੇ ਕੁਝ ਪਿੰਡ ਵਾਸੀਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਤ ਕੀਤਾ। ਕਿਸਾਨਾਂ ਦੇ ਸਾਂਝੇ ਪੈਨਲ ਨੇ ਮੁੱਖ ਵਿਰੋਧ ਵਾਲੀਆਂ ਥਾਵਾਂ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੀ ਸਫ਼ਲਤਾ ’ਚ ਯੋਗਦਾਨ ਪਾਉਣ ਲਈ 20 ਸਥਾਨਕ ਲੋਕਾਂ ਨੂੰ ਸਨਮਾਨਤ ਕੀਤਾ।

ਇਹ ਵੀ ਪੜ੍ਹੋ : ਰੇਹੜੀ ’ਤੇ ਸ਼ਹੀਦ ਕਿਸਾਨਾਂ ਦੀਆਂ ਤਸਵੀਰਾਂ ਦੇ ਪੋਸਟਰ, ਪੰਜਾਬ ਤੋਂ ਟਿਕਰੀ ਬਾਰਡਰ ਤੱਕ ਪੈਦਲ ਨਿਕਲਿਆ ਇਹ ਸ਼ਖ਼ਸ

ਕਿਸਾਨ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਸਾਰੇ ਲੋਕਾਂ ਪ੍ਰਤੀ ਧੰਨਵਾਦ ਜ਼ਾਹਰ ਕਰੀਏ, ਜੋ ਔਖੇ ਸਮੇਂ ਸਾਡੇ ਨਾਲ ਖੜ੍ਹੇ ਸਨ। ਬਾਰਾਹੀ ਪਿੰਡ ਦੇ ਵਾਸੀਆਂ ਨੇ ਕਿਸਾਨ ਅੰਦੋਲਨ ਦੌਰਾਨ ਦੁੱਧ, ਸਬਜ਼ੀਆਂ, ਫ਼ਲ ਅਤੇ ਹੋਰ ਖਾਣ ਵਾਲੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਕੀਤੀ। ਅਸੀਂ ਉਨ੍ਹਾਂ ਨਾਲ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਡੀ ਮਦਦ ਕਰਨ ਵਾਲੇ ਆਖ਼ਰੀ ਵਿਅਕਤੀ ਦਾ ਸਨਮਾਨ ਨਹੀਂ ਕੀਤਾ ਜਾਂਦਾ। ਅਸੀਂ ਕੱਲ੍ਹ ਕਿਸੇ ਹੋਰ ਪਿੰਡ ਜਾਵਾਂਗੇ। 

ਇਹ ਵੀ ਪੜ੍ਹੋਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, ਜਾਰੀ ਰਹੇਗਾ ਕਿਸਾਨ ਅੰਦੋਲਨ 


Tanu

Content Editor

Related News