ਨਾਬਾਲਗ ਦੇ ਹੱਥ ''ਚ Thar, ਐਕਟਿਵਾ ਤੇ ਕਾਰ ਨੂੰ ਟੱਕਰ ਮਾਰਦੇ ਹੋਏ ਔਰਤ ਨੂੰ ਦਰੜਿਆ, ਵੇਖੋ Video

Monday, Sep 16, 2024 - 11:44 PM (IST)

ਨਾਬਾਲਗ ਦੇ ਹੱਥ ''ਚ Thar, ਐਕਟਿਵਾ ਤੇ ਕਾਰ ਨੂੰ ਟੱਕਰ ਮਾਰਦੇ ਹੋਏ ਔਰਤ ਨੂੰ ਦਰੜਿਆ, ਵੇਖੋ Video

ਲਖਨਊ : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਇਕ ਸੜਕ ਹਾਦਸੇ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਇਕ ਥਾਰ ਗੱਡੀ ਬੇਕਾਬੂ ਹੋ ਕੇ ਪਹਿਲਾਂ ਘਰ ਦੇ ਬਾਹਰ ਖੜ੍ਹੀ ਸਕੂਟੀ ਨੂੰ ਟੱਕਰ ਮਾਰਦੇ ਹੋਏ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਉਥੋਂ ਗੁਜ਼ਰ ਰਹੀ ਇਕ ਔਰਤ ਨੂੰ ਕੁਚਲਦੇ ਹੋਏ ਉਸ ਦੇ ਉੱਪਰ ਚੜ੍ਹ ਗਈ। ਫਿਲਹਾਲ ਪੁਲਸ ਨੇ ਮਾਮਲੇ ਨੂੰ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਮਾਮਲਾ ਸਹਾਰਨਪੁਰ ਦੇ ਸਦਰ ਬਾਜ਼ਾਰ ਥਾਣਾ ਖੇਤਰ ਦੇ ਨਵੀਨ ਨਗਰ ਦਾ ਹੈ। ਇੱਥੇ ਇਕ ਥਾਰ ਗੱਡੀ ਬੇਕਾਬੂ ਹੋ ਕੇ ਸੜਕ 'ਤੇ ਖੜ੍ਹੇ ਐਕਟਿਵਾ ਸਕੂਟਰ ਨੂੰ ਟੱਕਰ ਮਾਰ ਕੇ ਕਾਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਗੱਡੀ ਉੱਥੋਂ ਲੰਘ ਰਹੀ ਇਕ ਔਰਤ ਦੇ ਉੱਪਰ ਵੀ ਚੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਥਾਰ ਨੂੰ ਇਕ ਨਾਬਾਲਗ ਲੜਕਾ ਚਲਾ ਰਿਹਾ ਸੀ।

ਔਰਤ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਥਾਰ ਚਾਲਕ ਨੂੰ ਫੜ ਲਿਆ। ਔਰਤ ਨੂੰ ਵੀ ਕਾਰ ਹੇਠੋਂ ਬਾਹਰ ਕੱਢਿਆ। ਹਾਲਾਂਕਿ ਔਰਤ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਇਸ ਦੇ ਨਾਲ ਹੀ ਪੁਲਸ ਨੇ ਵਾਇਰਲ ਵੀਡੀਓ ਨੂੰ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਔਰਤ ਵੱਲੋਂ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਮਾਮਲੇ ਸਬੰਧੀ ਐੱਸਪੀ ਸਿਟੀ ਨੇ ਕਹੀ ਇਹ ਗੱਲ
ਐੱਸਪੀ ਸਿਟੀ ਅਭਿਮਨਿਊ ਮਾਂਗਲਿਕ ਨੇ ਦੱਸਿਆ ਕਿ ਘਟਨਾ ਐਤਵਾਰ ਸ਼ਾਮ ਦੀ ਦੱਸੀ ਜਾਂਦੀ ਹੈ, ਜਿਸ ਵਿਚ ਇਕ ਥਾਰ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਔਰਤ ਨਾਲ ਵੀ ਗੱਲ ਕੀਤੀ ਗਈ ਹੈ। ਉਸ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ। ਅਜੇ ਤੱਕ ਇਸ ਮਾਮਲੇ ਵਿਚ ਕਿਸੇ ਪਾਸਿਓਂ ਕੋਈ ਸ਼ਿਕਾਇਤ ਨਹੀਂ ਆਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਾਰ ਕੌਣ ਚਲਾ ਰਿਹਾ ਸੀ। ਜੇਕਰ ਜਾਂਚ ਦੌਰਾਨ ਪਤਾ ਚੱਲਦਾ ਹੈ ਕਿ ਕੋਈ ਨਾਬਾਲਗ ਵਾਹਨ ਚਲਾ ਰਿਹਾ ਸੀ ਤਾਂ ਨਾਬਾਲਗ ਦੇ ਨਾਲ-ਨਾਲ ਉਸ ਦੇ ਮਾਤਾ-ਪਿਤਾ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News