12 ਸਾਲਾ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

Friday, Mar 20, 2020 - 01:45 AM (IST)

12 ਸਾਲਾ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਉਦੇਪੁਰ– ਰਾਜਸਥਾਨ ’ਚ ਉਦੇਪੁਰ ਜ਼ਿਲੇ ਦੇ ਗੋਵਰਧਨ ਵਿਲਾਸ ਥਾਣਾ ਖੇਤਰ ’ਚ ਇਕ 12 ਸਾਲਾ ਲੜਕੀ ਵਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਧਿਕਾਰੀ ਚੇਨ ਰਾਮ ਨੇ ਦੱਸਿਆ ਕਿ ਥਾਣਾ ਖੇਤਰ ਦੇ ਕਾਯਾ ਪਿੰਡ ’ਚ ਰਹਿਣ ਵਾਲੀ ਪੀੜਤਾ ਦੇ ਪਰਿਵਾਰਿਕ ਮੈਂਬਰਾਂ ਦੀ ਸੂਚਨਾ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਬਾਲਗ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲਗਭਗ 7-8 ਮਹੀਨੇ ਪਹਿਲਾਂ ਹੋਈ ਜਬਰ-ਜ਼ਨਾਹ ਦੀ ਘਟਨਾ ਬਾਰੇ ਪੀੜਤਾ ਨੇ ਆਪਣੇ ਘਰ ’ਚ ਕਿਸੇ ਨੂੰ ਵੀ ਨਹੀਂ ਦੱਸਿਆ ਸੀ। ਕੱਲ ਪੀੜਤਾ ਨੂੰ ਦਰਦ ਹੋਣ ’ਤੇ ਉਸਨੇ ਨੇ ਆਪਣੇ ਮਾਤਾ-ਪਿਤਾ ਨੂੰ ਦੱਸਿਆ। ਇਸ ਤੋਂ ਬਾਅਦ ਪੀੜਤਾ ਨੂੰ ਸ਼ਹਿਰ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਬੱਚੇ ਨੂੰ ਜਨਮ ਦਿੱਤਾ।
ਇਸ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਬਿਆਨ ਦੇ ਆਧਾਰ ’ਤੇ ਦੋਸ਼ੀ ਦੀ ਭਾਲ ਕੀਤੀ ਅਤੇ ਉਸ ਨੂੰ ਗ੍ਰਿਫਤਾਰ ਕੀਤਾ। ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।


author

Gurdeep Singh

Content Editor

Related News