ਪੁਣੇ-ਬੈਂਗਲੁਰੂ ਹਾਈਵੇਅ 'ਤੇ ਵਾਪਰਿਆ ਹਾਦਸਾ: ਟੈਂਕਰ ਨੇ 48 ਵਾਹਨਾਂ ਨੂੰ ਮਾਰੀ ਟੱਕਰ, 50 ਤੋਂ ਵੱਧ ਜ਼ਖ਼ਮੀ

Sunday, Nov 20, 2022 - 11:13 PM (IST)

ਪੁਣੇ-ਬੈਂਗਲੁਰੂ ਹਾਈਵੇਅ 'ਤੇ ਵਾਪਰਿਆ ਹਾਦਸਾ: ਟੈਂਕਰ ਨੇ 48 ਵਾਹਨਾਂ ਨੂੰ ਮਾਰੀ ਟੱਕਰ, 50 ਤੋਂ ਵੱਧ ਜ਼ਖ਼ਮੀ

ਨੈਸ਼ਨਲ ਡੈਸਕ : ਮਹਾਰਾਸ਼ਟਰ 'ਚ ਪੁਣੇ-ਬੈਂਗਲੁਰੂ ਹਾਈਵੇਅ 'ਤੇ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਬੇਕਾਬੂ ਟੈਂਕਰ ਨੇ 48 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 50 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀ ਸੁਜੀਤ ਪਾਟਿਲ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਟੈਂਕਰ ਦੀ ਬ੍ਰੇਕ ਫੇਲ੍ਹ ਹੋ ਗਈ ਸੀ।

PunjabKesari

PunjabKesari

PunjabKesari

ਇਸ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਉਸ ਨੇ 48 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪੁਣੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖ਼ਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਇਹ ਵੀ ਪੜ੍ਹੋ : ਸੰਗਤ ਮੰਡੀ 'ਚ ਵਾਪਰਿਆ ਦਰਦਨਾਕ ਹਾਦਸਾ : ਮੋਟਰਸਾਈਕਲ ਤੇ ਬੱਸ ਦੀ ਟੱਕਰ, 2 ਵਿਅਕਤੀ ਸੜ ਕੇ ਸੁਆਹ


author

Mandeep Singh

Content Editor

Related News