ਪਤਨੀ ਦਾ ਕਤਲ ਕਰਨ ਵਾਲਾ 16 ਸਾਲ ਬਾਅਦ ਗ੍ਰਿਫ਼ਤਾਰ, ਦੋਸ਼ੀ ''ਤੇ ਸੀ 25 ਹਜ਼ਾਰ ਦਾ ਇਨਾਮ
Tuesday, Jul 16, 2024 - 06:01 PM (IST)
ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਥਾਣਾ ਫੇਸ-2 ਪੁਲਸ ਨੇ ਪਤਨੀ ਦੇ ਕਤਲ ਦੇ ਮਾਮਲੇ 'ਚ 16 ਸਾਲਾਂ ਤੋਂ ਫਰਾਰ ਦੋਸ਼ੀ ਪਤੀ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੀ ਗ੍ਰਿਫ਼ਤਾਰੀ 'ਤੇ ਪੁਲਸ ਨੇ 25 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਸੀ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਥਾਣਾ ਫੇਸ-2 ਦੇ ਇੰਚਾਰਜ ਇੰਸਪੈਕਟਰ ਵਿੰਧਿਆਚਲ ਤਿਵਾੜੀ ਨੇ ਦੱਸਿਆ ਕਿ ਥਾਣਾ ਖੇਤਰ 'ਚ ਰਹਿਣ ਵਾਲੇ ਸੰਜੇ ਨੇ 2008 'ਚ ਪਤਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਦੋਂ ਤੋਂ ਉਹ ਫਰਾਰ ਸੀ।
ਉਨ੍ਹਾਂ ਦੱਸਿਆ ਕਿ ਇਕ ਸੂਚਨਾ ਦੇ ਆਧਾਰ 'ਤੇ ਮੰਗਲਵਾਰ ਨੂੰ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਮੂਲ ਰੂਪ ਨਾਲ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e