ਸਰਕਾਰ ਦਾ ਟੀਚਾ ਦੇਸ਼ ਵਿਕਸਿਤ ਰਾਸ਼ਟਰ ਬਣਾਉਣਾ- ਰਾਜਨਾਥ

03/17/2018 12:01:21 PM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸਰਕਾਰ ਦਾ ਟੀਚਾ ਦੇਸ਼ ਨੂੰ ਵਿਕਾਸਸ਼ੀਲ ਰਾਸ਼ਟਰ ਦੀ ਸ਼੍ਰੇਣੀ 'ਚੋਂ ਕੱਢ ਕੇ ਵਿਕਸਿਤ ਰਾਸ਼ਟਰ ਬਣਾਉਣ ਦਾ ਹੈ। ਸ਼੍ਰੀ ਸਿੰਘ ਨੇ ਇਕ ਟੀ.ਵੀ. ਚੈਨਲ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਸ਼ਵ 'ਚ ਦੇਸ਼ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਰਥਵਿਵਸਥਾ ਹੈ ਅਤੇ ਇਸ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਲਈ ਸਰਕਾਰ ਸਮਾਜ ਦੇ ਗਰੀਬ ਅਤੇ ਅੰਤਿਮ ਪਾਇਦਾਨ (ਸਕੋਰ) ਦੇ ਲੋਕਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਹਨ ਅਤੇ ਮੈਨੂੰ ਇਹ ਕਹਿੰਦੇ ਮਾਣ ਮਹਿਸੂਸ ਹੁੰਦਾ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ 'ਚ ਕਿਸੇ ਮੰਤਰੀ 'ਤੇ ਭ੍ਰਿਸ਼ਟਾਚਾਰ ਦਾ ਦਾਗ਼ ਨਹੀਂ ਲੱਗਾ ਹੈ।
ਉਨ੍ਹਾਂ ਨੇ ਕਿਹਾ,''ਜੇਕਰ ਗੰਗੋਤਰੀ ਪਵਿੱਤਰ ਹੈ ਤਾਂ ਗੰਗਾ ਪਵਿੱਤਰ ਰਹੇਗੀ ਅਤੇ ਜੇਕਰ ਗੰਗੋਤਰੀ ਪਵਿੱਤਰ ਨਹੀਂ ਹੋਵੇਗੀ ਤਾਂ ਗੰਗਾ ਪਵਿੱਤਰ ਕਿਵੇਂ ਰਹੇਗੀ। ਬੈਂਕਿੰਗ ਧੋਖਾਧੜੀ 'ਤੇ ਸ਼੍ਰੀ ਸਿੰਘ ਨੇ ਕਿਹਾ ਕਿ ਸਾਡੇ 'ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਅਸੀਂ ਦੌੜਾ ਦਿੱਤਾ ਪਰ ਸੱਚਾਈ ਇਹ ਨਹੀਂ ਹੈ। ਇਸ ਦਾ ਪਰਦਾਫਾਸ਼ ਕੀਤਾ ਹੈ। ਰੋਜ਼ਗਾਰ 'ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਕੋਈ ਸਰਕਾਰ ਇਹ ਦਾਅਵਾ ਨਹੀਂ ਕਰ ਸਕਦੀ ਕਿ ਸਾਰੇ ਪੜ੍ਹੇ-ਲਿਖੇ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਦੇਵੇਗੀ ਪਰ ਰੋਜ਼ਗਾਰ ਦੇ ਮੌਕੇ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।


Related News