ਜੰਮੂ-ਕਸ਼ਮੀਰ ''ਤੋਂ ਹੋਵੇਗੀ ਫੌਜ ਦੀ ਵਾਪਸੀ, ਕੇਂਦਰ ਸਰਕਾਰ ਕਰ ਰਹੀ ਵਿਚਾਰ

Tuesday, Feb 21, 2023 - 06:37 PM (IST)

ਜੰਮੂ-ਕਸ਼ਮੀਰ ''ਤੋਂ ਹੋਵੇਗੀ ਫੌਜ ਦੀ ਵਾਪਸੀ, ਕੇਂਦਰ ਸਰਕਾਰ ਕਰ ਰਹੀ ਵਿਚਾਰ

ਸ਼੍ਰੀਨਗਰ: ਜੰਮੂ-ਕਸ਼ਮੀਰ ਤੋਂ ਭਾਰਤੀ ਫੌਜ ਦੀ ਵਾਪਸੀ ਹੋ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਕਰੀਬ 3.5 ਸਾਲ ਬਾਅਦ ਇਹ ਮੁੱਦਾ ਵਿਚਾਰਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਜੰਮੂ-ਕਸ਼ਮੀਰ 'ਚ ਕਾਨੂੰਨ ਵਿਵਸਥਾ ਦੀ ਸਥਿਤੀ 'ਚ ਸੁਧਾਰ ਅਤੇ ਅੱਤਵਾਦੀ ਘਟਨਾਵਾਂ 'ਚ ਕਮੀ ਦੇ ਮੱਦੇਨਜ਼ਰ ਇਸ ਸਬੰਧ 'ਚ ਸਲਾਹ-ਮਸ਼ਵਰਾ ਕਰ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ ਨੈਸ਼ਨਲ ਹਾਈਵੇ ਤੋਂ ਆਉਣ-ਜਾਣ ਵਾਲੇ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ ਹੋ ਸਕਦੀ ਹੈ ਵੱਡੀ ਪਰੇਸ਼ਾਨੀ

ਸਰਕਾਰ ਦਾ ਦਾਅਵਾ ਹੈ ਕਿ ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਅੱਤਵਾਦੀ ਘਟਨਾਵਾਂ ਅਤੇ ਜਾਨੀ ਨੁਕਸਾਨ 'ਚ 50 ਫੀਸਦੀ ਕਮੀ ਆਈ ਹੈ। ਖਬਰਾਂ ਮੁਤਾਬਕ ਘਾਟੀ ਤੋਂ ਭਾਰਤੀ ਫੌਜ ਨੂੰ ਪੂਰੀ ਤਰ੍ਹਾਂ ਨਾਲ ਹਟਾਉਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ। ਜੇਕਰ ਇਸ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਭਾਰਤੀ ਫੌਜ ਦੀ ਤਾਇਨਾਤੀ ਸਿਰਫ ਕੰਟਰੋਲ ਰੇਖਾ 'ਤੇ ਹੀ ਹੋਵੇਗੀ।

ਇਹ ਵੀ ਪੜ੍ਹੋ- ਆਸਟਰੇਲੀਆ ਤੋਂ ਮੁੜ ਆਈ ਦੁਖਦਾਈ ਖ਼ਬਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਰਿਪੋਰਟ 'ਚ ਡਿਫੈਂਸ ਇੰਸਟੀਚਿਊਟ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕਸ਼ਮੀਰ ਦੇ ਅੰਦਰੂਨੀ ਇਲਾਕਿਆਂ 'ਚੋਂ ਫੌਜ ਨੂੰ ਵਾਪਸ ਬੁਲਾਉਣ ਦੇ ਪ੍ਰਸਤਾਵ 'ਤੇ ਲਗਭਗ 2 ਸਾਲਾਂ ਤੋਂ ਚਰਚਾ ਚੱਲ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News