ਮੁੰਬਈ ਦੇ ਇਕ ਕਾਲਜ ’ਚ ਹਿਜਾਬ ’ਤੇ ਨਹੀਂ ਹਟੇਗੀ ਪਾਬੰਦੀ, HC ਨੇ ਮਾਮਲੇ ’ਚ ਦਖਲ ਦੇਣ ਤੋਂ ਕੀਤਾ ਇਨਕਾਰ

Wednesday, Jun 26, 2024 - 05:59 PM (IST)

ਮੁੰਬਈ (ਭਾਸ਼ਾ) - ਬੰਬੇ ਹਾਈ ਕੋਰਟ ਨੇ ਸ਼ਹਿਰ ਦੇ ਇਕ ਕਾਲਜ ਵੱਲੋਂ ਕੈਂਪਸ ’ਚ ਹਿਜਾਬ, ਬੁਰਕਾ ਅਤੇ ਨਕਾਬ ਪਹਿਨਣ ’ਤੇ ਪਾਬੰਦੀ ਲਾਉਣ ਵਾਲੇ ਹੁਕਮਾਂ ’ਚ ਦਖ਼ਲ ਦੇਣ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ। ਇਸ ਮਾਮਲੇ ਦੇ ਸਬੰਧ ਵਿਚ ਜਸਟਿਸ ਏ. ਐੱਸ. ਚੰਦੂਰਕਰ ਅਤੇ ਰਾਜੇਸ਼ ਪਾਟਿਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਅਸੀਂ ਕਾਲਜ ਦੇ ਫ਼ੈਸਲੇ ’ਚ ਦਖਲ ਨਹੀਂ ਦੇਣਾ ਚਾਹੁੰਦੇ। 9 ਵਿਦਿਆਰਥਣਾਂ ਵੱਲੋਂ ਇਸ ਸਬੰਧੀ ਦਾਇਰ ਪਟੀਸ਼ਨ ਨੂੰ ਬੈਂਚ ਨੇ ਖਾਰਜ ਕਰ ਦਿੱਤਾ ਹੈ। 

ਇਹ ਵੀ ਪੜ੍ਹੋ - ਜਦੋਂ ਸਪੀਕਰ ਨੇ ਹਰਸਿਮਰਤ ਨੂੰ ਵਿਚਾਲਿਓਂ ਰੋਕ ਕੇ ਪੁੱਛਿਆ 'ਕੀ ਅਸੀਂ ਤੁਹਾਨੂੰ ਪਹਿਲਾਂ ਮੌਕਾ ਨਹੀਂ ਦਿੱਤਾ?

ਪਤਾ ਲੱਗਾ ਹੈ ਕਿ ਇਹ ਸਾਇੰਸ ਡਿਗਰੀ ਕੋਰਸ ਦੇ ਦੂਜੇ ਤੇ ਤੀਜੇ ਸਾਲ ਦੇ ਵਿਦਿਆਰਥੀ ਹਨ। ਇਸ ਤੋਂ ਇਲਾਵਾ ਇਸ ਮਹੀਨੇ ਦੇ ਸ਼ੁਰੂ ’ਚ ਵਿਦਿਆਰਥਣਾਂ ਨੇ ਚੈਂਬਰ ਟਰਾਂਬੇ ਐਜੂਕੇਸ਼ਨ ਸੋਸਾਇਟੀ' ਦੇ ਐੱਨ. ਜੀ ਅਚਾਰੀਆ ਅਤੇ ਡੀ. ਕੇ. ਮਰਾਠੇ ਕਾਲਜ ਵਲੋਂ ਜਾਰੀ ਨਿਰਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਨਿਰਦੇਸ਼ ’ਚ ਹਿਜਾਬ, ਨਕਾਬ, ਬੁਰਕਾ, ਟੋਪੀ ਅਤੇ ਕਿਸੇ ਵੀ ਕਿਸਮ ਦਾ ਬੈਜ ਲਾਉਣ ’ਤੇ ਪਾਬੰਦੀ ਸਬੰਧੀ ‘ਡਰੈਸ ਕੋਡ’ ਨੂੰ ਲਾਗੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News