ਬੰਗਾਲ ਕੈਬਨਿਟ ਨੇ ਜਬਰ-ਜ਼ਨਾਹ ਨੂੰ ਰੋਕਣ ਦੇ ਉਦੇਸ਼ ਨਾਲ ਨਵੇਂ ਬਿੱਲ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
Wednesday, Aug 28, 2024 - 11:37 PM (IST)

ਕੋਲਕਾਤਾ (ਭਾਸ਼ਾ) : ਪੱਛਮੀ ਬੰਗਾਲ ਦੀ ਕੈਬਨਿਟ ਨੇ ਬੁੱਧਵਾਰ ਨੂੰ ਜਬਰ-ਜ਼ਨਾਹ ਨੂੰ ਰੋਕਣ ਅਤੇ ਅਜਿਹੇ ਅਪਰਾਧਾਂ ਲਈ ਸਖਤ ਸਜ਼ਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਕ ਨਵਾਂ ਬਿੱਲ ਪੇਸ਼ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵਾਂ ਬਿੱਲ ਅਗਲੇ ਹਫ਼ਤੇ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਣਾ ਹੈ।
ਸੂਬੇ ਦੇ ਖੇਤੀ ਮੰਤਰੀ ਸ਼ੋਭਨਦੇਵ ਚਟੋਪਾਧਿਆਏ ਨੇ ਕਿਹਾ ਕਿ ਉਹ ਵਿਧਾਨ ਸਭਾ ਦੇ ਸਪੀਕਰ ਬਿਮਨ ਬੰਦੋਪਾਧਿਆਏ ਨੂੰ 2 ਸਤੰਬਰ ਤੋਂ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਬਿੱਲ 3 ਸਤੰਬਰ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਹ ਬਿੱਲ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਮਹਿਲਾ ਡਾਕਟਰ ਦੇ ਜਬਰ-ਜ਼ਨਾਹ ਤੇ ਕਤਲ ਮਾਮਲੇ ਤੋਂ ਬਾਅਦ ਪੇਸ਼ ਕੀਤਾ ਜਾ ਰਿਹਾ ਹੈ। ਆਰ.ਜੀ. ਕਰ ਕਾਂਡ ਨੇ ਜਿਨਸੀ ਹਿੰਸਾ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਮੰਗ ਤੇਜ਼ ਕਰ ਦਿੱਤੀ ਹੈ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੋਲਕਾਤਾ ਪੁਲਸ ਦੇ ਇਕ ਨਾਗਰਿਕ ਨੂੰ ਅਪਰਾਧ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8