ਰਾਖਾਵਾਂਕਰਨ ਨਹੀਂ ਸਗੋਂ ਲਾਲਚ ਦੇਣ ਵਾਲਾ ਹੈ ਮਹਿਲਾ ਰਿਜ਼ਰਵੇਸ਼ਨ ਬਿੱਲ : ਮਾਇਆਵਤੀ
Wednesday, Sep 20, 2023 - 03:07 PM (IST)
ਲਖਨਊ (ਵਾਰਤਾ)- ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਇਹ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਦੇ ਇਰਾਦੇ ਨਾਲ ਨਹੀਂ ਲਿਆਂਦਾ ਗਿਆ ਸੀ, ਸਗੋਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਲੁਭਾਉਣ (ਲਾਲਚ ਦੇਣ) ਲਈ ਲਿਆਂਦਾ ਗਿਆ ਹੈ। ਬੁੱਧਵਾਰ ਨੂੰ ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਸ਼੍ਰੀਮਤੀ ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਤੋਂ ਹੀ ਮਹਿਲਾ ਰਿਜ਼ਰਵੇਸ਼ਨ ਬਿੱਲ ਦੇ ਪੱਖ 'ਚ ਰਹੀ ਹੈ ਅਤੇ ਔਰਤਾਂ ਨੂੰ ਨੁਮਾਇੰਦਗੀ ਦੇਣ ਵਾਲੇ ਇਸ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਵਕਾਲਤ ਕਰਦੀ ਹੈ ਪਰ ਸਰਕਾਰ ਦਾ ਕਹਿਣਾ ਹੈ ਕਿ ਇਹ ਬਿੱਲ ਪਾਸ ਹੋਣ ਤੋਂ ਬਾਅਦ ਇਸ ਨੂੰ ਤੁਰੰਤ ਲਾਗੂ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਬਿੱਲ ਅਨੁਸਾਰ ਆਉਣ ਵਾਲੇ 15-16 ਸਾਲਾਂ 'ਚ ਦੇਸ਼ 'ਚ ਔਰਤਾਂ ਨੂੰ ਰਾਖਾਵਾਂਕਰਨ ਨਹੀਂ ਦਿੱਤਾ ਜਾਵੇਗਾ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਇਸ ਨੂੰ ਤੁਰੰਤ ਲਾਗੂ ਨਹੀਂ ਕੀਤਾ ਜਾ ਸਕੇਗਾ। ਸਭ ਤੋਂ ਪਹਿਲਾਂ ਦੇਸ਼ 'ਚ ਜਨਗਣਨਾ ਕਰਵਾਈ ਜਾਵੇਗੀ ਅਤੇ ਇਸ ਤੋਂ ਬਾਅਦ ਸੀਟਾਂ ਦੀ ਹੱਦਬੰਦੀ ਕੀਤੀ ਜਾਵੇਗੀ। ਬਸਪਾ ਸੁਪਰੀਮੋ ਨੇ ਕਿਹਾ ਕਿ ਜਨਗਣਨਾ 'ਚ ਕਾਫ਼ੀ ਸਮਾਂ ਲੱਗਦਾ ਹੈ। ਇਸ ਤੋਂ ਬਾਅਦ ਹੀ ਇਹ ਬਿੱਲ ਲਾਗੂ ਹੋਵੇਗਾ। ਇਸ ਤੋਂ ਸਾਫ਼ ਹੈ ਕਿ ਇਹ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਦੇ ਇਰਾਦੇ ਨਾਲ ਨਹੀਂ ਲਿਆਂਦਾ ਗਿਆ ਹੈ ਸਗੋਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਲਾਲਚ ਦੇਣ ਲਈ ਲਿਆਂਦਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8