ਭਾਜਪਾ ਸੰਸਦ ਮੈਂਬਰ ਨੇ ਵਿਰੋਧੀ ਧਿਰ ''ਤੇ ਗੰਦੀ ਰਾਜਨੀਤੀ ਕਰਨ ਦਾ ਲਾਇਆ ਦੋਸ਼

Tuesday, Jul 02, 2024 - 01:43 PM (IST)

ਭਾਜਪਾ ਸੰਸਦ ਮੈਂਬਰ ਨੇ ਵਿਰੋਧੀ ਧਿਰ ''ਤੇ ਗੰਦੀ ਰਾਜਨੀਤੀ ਕਰਨ ਦਾ ਲਾਇਆ ਦੋਸ਼

ਨਵੀਂ ਦਿੱਲੀ (ਭਾਸ਼ਾ) - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਸੰਤੋਸ਼ ਪਾਂਡੇ ਨੇ ਮੰਗਲਵਾਰ ਨੂੰ ਵਿਰੋਧੀ ਧਿਰ 'ਤੇ 'ਗੰਦੀ ਰਾਜਨੀਤੀ' ਕਰਨ ਦਾ ਦੋਸ਼ ਲਗਾਉਂਦੇ ਲੋਕ ਸਭਾ ਵਿੱਚ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਹਿੰਦੂਆਂ ਦਾ ਅਪਮਾਨ ਕੀਤਾ ਅਤੇ ਸਦਨ ਦੀ ਮਰਿਆਦਾ ਦੀ ਉਲੰਘਣਾ ਕੀਤੀ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ 'ਚ ਹਿੱਸਾ ਲੈਂਦੇ ਹੋਏ ਪਾਂਡੇ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਸਦਨ 'ਚ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਭਗਵਾਨ ਸ਼ਿਵ ਦੀ ਤਸਵੀਰ ਦਿਖਾ ਰਹੇ ਸਨ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਉਹਨਾਂ ਨੇ ਕਿਹਾ ਕਿ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ, ਜੋ ਇੱਕ ਕਾਂਗਰਸੀ ਆਗੂ ਹਨ, "ਮਹਾਦੇਵ ਦੇ ਨਾਮ 'ਤੇ ਸੱਟਾ ਚਲਾ ਰਹੇ ਸਨ"। ਰਾਹੁਲ ਗਾਂਧੀ ਦੇ ਭਾਸ਼ਣ ਦਾ ਜ਼ਿਕਰ ਕਰਦੇ ਹੋਏ ਪਾਂਡੇ ਨੇ ਕਿਹਾ, ''ਵਿਰੋਧੀ ਨੇਤਾ ਨੇ ਹਿੰਦੂਆਂ ਦਾ ਅਪਮਾਨ ਕੀਤਾ ਹੈ। ਕੱਲ੍ਹ ਸਦਨ ਦੀ ਮਰਿਆਦਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ।'' ਭਾਜਪਾ ਮੈਂਬਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਕਈ ਅਜਿਹੇ ਕੰਮ ਪੂਰੇ ਕੀਤੇ ਹਨ, ਜੋ ਅਸੰਭਵ ਜਾਪਦੇ ਸਨ। ਭਵਿੱਖ ਵਿੱਚ ਸਰਕਾਰ ਅਜਿਹੇ ਕਈ ਕੰਮ ਪੂਰੇ ਕਰੇਗੀ। 

ਇਹ ਵੀ ਪੜ੍ਹੋ - ਇੰਦੌਰ ਦੇ ਆਸ਼ਰਮ 'ਚ ਵੱਡੀ ਵਾਰਦਾਤ: ਦੋ ਦਿਨਾਂ ਦੇ ਅੰਦਰ ਦੋ ਬੱਚਿਆਂ ਦੀ ਮੌਤ, 12 ਹਸਪਤਾਲ 'ਚ ਦਾਖ਼ਲ

ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਬਣਿਆ ਵਿਸ਼ਵ ਦਾ ਸਭ ਤੋਂ ਉੱਚਾ ਰੇਲਵੇ ਪੁਲ 'ਚਨਾਵ ਰੇਲਵੇ ਬ੍ਰਿਜ' ਇਸ ਦੀ ਇੱਕ ਮਿਸਾਲ ਹੈ। ਭਾਜਪਾ ਸੰਸਦ ਮੈਂਬਰ ਨੇ ਦੋਸ਼ ਲਾਇਆ, 'ਵਿਰੋਧੀ ਧਿਰ ਦੇ ਖੂਨ ਵਿੱਚ ਗੰਦੀ ਰਾਜਨੀਤੀ ਹੈ। ਉਹਨਾਂ ਨੇ ਭਾਰਤੀ ਕੋਵਿਡ ਟੀਕਿਆਂ, ਸੈਂਟਰਲ ਵਿਸਟਾ ਦੇ ਨਿਰਮਾਣ ਦਾ ਵਿਰੋਧ ਕੀਤਾ। ਕਾਂਗਰਸ ਵਾਲੇ ਸਿਰਫ਼ ਗ਼ਰੀਬਾਂ ਦੀ ਗੱਲ ਕਰਦੇ ਰਹੇ ਪਰ ਮੋਦੀ ਸਰਕਾਰ ਨੇ ਗਰੀਬਾਂ ਅਤੇ ਅੰਤੋਦਿਆ ਲਈ ਕੰਮ ਕੀਤਾ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News