ਦਿੱਲੀ ਦੇ ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਨੇ ''ਆਪ'' ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Sunday, Jun 16, 2024 - 03:28 PM (IST)
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਸੰਕਟ ਨੂੰ ਲੈ ਕੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। 'ਆਪ' 'ਤੇ ਤਿੱਖਾ ਹਮਲਾ ਕਰਦੇ ਹੋਏ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ ਸਨ ਤਾਂ ਦਿੱਲੀ ਜਲ ਬੋਰਡ ਕਰੋੜਾਂ ਰੁਪਏ ਦਾ ਮੁਨਾਫਾ ਕਮਾ ਰਿਹਾ ਸੀ। ਉਨ੍ਹਾਂ ਕਿਹਾ, "ਕੇਜਰੀਵਾਲ ਨੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਜਲ ਬੋਰਡ ਦੀ ਪ੍ਰਧਾਨਗੀ ਦਾ ਕਾਰਜਭਾਰ ਸੰਭਾਲਿਆ। ਇਹ ਅਜੀਬ ਅਤੇ ਹੈਰਾਨੀਜਨਕ ਹੈ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਡਿਟ ਰਿਪੋਰਟ ਗਾਇਬ ਹੈ ਅਤੇ ਜਲ ਬੋਰਡ ਭਾਰੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ।" ਸਚਦੇਵਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ ਪਾਣੀ ਦੀ ਚੋਰੀ ਕਰ ਰਹੇ ਹਨ ਅਤੇ ਦਿੱਲੀ ਵਿੱਚ ਟੈਂਕਰ ਮਾਫੀਆ ਚਲਾ ਰਹੇ ਹਨ।