ਅਪਾਰਟਮੈਂਟ ਦੇ ਸਵੀਮਿੰਗ ਪੂਲ 'ਚ ਬੱਚੀ ਦੀ ਮਿਲੀ ਲਾਸ਼ , ਲੋਕਾਂ ਨੇ ਪ੍ਰਦਰਸ਼ਨ ਕਰਕੇ ਕੀਤੀ ਇਨਸਾਫ ਦੀ ਮੰਗ

Saturday, Dec 30, 2023 - 07:14 PM (IST)

ਅਪਾਰਟਮੈਂਟ ਦੇ ਸਵੀਮਿੰਗ ਪੂਲ 'ਚ ਬੱਚੀ ਦੀ ਮਿਲੀ ਲਾਸ਼ , ਲੋਕਾਂ ਨੇ ਪ੍ਰਦਰਸ਼ਨ ਕਰਕੇ ਕੀਤੀ ਇਨਸਾਫ ਦੀ ਮੰਗ

ਬੈਂਗਲੁਰੂ : ਬੈਂਗਲੁਰੂ ਦੇ ਟੈਕਨਾਲੋਜੀ ਕੋਰੀਡੋਰ ਵਿਚ ਵਰਥੁਰ-ਗੁੰਜੂਰ ਰੋਡ ਨੇੜੇ ਇੱਕ ਅਪਾਰਟਮੈਂਟ ਕੰਪਲੈਕਸ ਦੇ ਸਵਿਮਿੰਗ ਪੂਲ 'ਚ ਇੱਕ 9 ਸਾਲ ਦੀ ਬੱਚੀ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਮਾਨਸਾ ਵਜੋਂ ਹੋਈ ਹੈ ਜੋ ਆਪਣੇ ਪਰਿਵਾਰ ਸਮੇਤ ਉਕਤ ਅਪਾਰਟਮੈਂਟ ਕੰਪਲੈਕਸ ਵਿਚ ਰਹਿੰਦੀ ਸੀ। ਇਸ ਅਪਾਰਟਮੈਂਟ ਕੰਪਲੈਕਸ ਦੇ ਵਸਨੀਕਾਂ ਨੇ ਦਾਅਵਾ ਕੀਤਾ ਹੈ ਕਿ ਇਹ ਅੱਗ ਪੂਲ ਨੇੜੇ ਲੱਗੇ ਬਿਜਲੀ ਦੇ ਖੰਭੇ ਨਾਲ ਲਟਕਦੀ ਇਕ ਤਾਰ ਦੇ ਸੰਪਰਕ 'ਚ ਆਉਣ ਤੋਂ ਬਾਅਦ ਮਾਨਸਾ ਅਚਾਨਕ ਸਵੀਮਿੰਗ ਪੂਲ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ :    ਭਾਸ਼ਾ ਨੂੰ ਲੈ ਕੇ ਕਈ ਥਾਵਾਂ 'ਤੇ ਭੱਖ਼ਿਆ ਵਿਵਾਦ , ਕਈ ਕੰਪਨੀਆਂ ਦੇ ਸਾਈਨ ਬੋਰਡ 'ਤੇ ਕਾਲਖ਼ ਲਗਾਈ

 

 

ਇਹ ਵੀ ਪੜ੍ਹੋ    ਨਵੇਂ ਸਾਲ ਤੋਂ ਪਹਿਲਾਂ ਪੂਰੇ ਕਰੋ ਇਹ ਜ਼ਰੂਰੀ ਕੰਮ, ਨਹੀਂ ਤਾਂ ਹੋ ਸਕਦਾ ਹੈ ਨੁਕਸਾਨ

ਪੁਲਸ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ, ਭਾਵੇਂ ਸਵਿਮਿੰਗ ਪੂਲ ਵਿੱਚ ਡੁੱਬਣਾ ਜਾਂ ਬਿਜਲੀ ਦਾ ਕਰੰਟ ਲੱਗਣ ਨਾਲ, ਪੋਸਟਮਾਰਟਮ ਜਾਂਚ ਤੋਂ ਹੀ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਉਹ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਲੜਕੀ ਦੇ ਪਿਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਵੀਰਵਾਰ ਸ਼ਾਮ ਕਰੀਬ 7.30 ਵਜੇ ਉਨ੍ਹਾਂ ਦੀ ਬੇਟੀ ਗਲਤੀ ਨਾਲ ਸਵੀਮਿੰਗ ਪੂਲ 'ਚ ਡਿੱਗ ਗਈ ਅਤੇ ਡੁੱਬ ਗਈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ     ਨਵੇਂ ਸਾਲ 'ਚ ਵੀ ਰਹੇਗੀ ਛੁੱਟੀਆਂ ਦੀ ਭਰਮਾਰ, ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ

ਉਨ੍ਹਾਂ ਕਿਹਾ, “ਬਿਜਲੀ ਦੇ ਝਟਕੇ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਉਸ ਦੇ ਸਰੀਰ 'ਤੇ ਜ਼ਖ਼ਮ ਦਾ ਕੋਈ ਨਿਸ਼ਾਨ ਨਜ਼ਰ ਨਹੀਂ ਆ ਰਿਹਾ ਹੈ। ਅਸੀਂ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਪਰ ਜਦੋਂ ਤੱਕ ਸਾਨੂੰ ਪੋਸਟਮਾਰਟਮ ਰਿਪੋਰਟ ਨਹੀਂ ਮਿਲਦੀ, ਅਸੀਂ ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਕਹਿ ਸਕਦੇ।'' ਇਸ ਘਟਨਾ ਤੋਂ ਬਾਅਦ ਅਪਾਰਟਮੈਂਟ ਦੇ ਨਿਵਾਸੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਲੜਕੀ ਲਈ ਇਨਸਾਫ ਦੀ ਮੰਗ ਕੀਤੀ।

ਲੜਕੀ ਦੇ ਪਿਤਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਆਪਣੀ ਧੀ ਲਈ ਇਨਸਾਫ ਚਾਹੁੰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਉਸ ਦੀ ਮੌਤ ਦਾ ਸੱਚ ਸਾਹਮਣੇ ਆਵੇ। ਅਸੀਂ ਚਾਹੁੰਦੇ ਹਾਂ ਕਿ ਪੁਲਸ ਜਾਂਚ ਕਰੇ ਅਤੇ ਜਵਾਬਦੇਹੀ ਤੈਅ ਕਰੇ।'' ਉਨ੍ਹਾਂ ਕਿਹਾ ਕਿ ਕਿਸੇ ਹੋਰ ਬੱਚੇ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News