ਇੱਟਾਂ ਨਾਲ ਬੰਨ੍ਹ ਕੇ ਡੂੰਘੇ ਪਾਣੀ ''ਚ ਸੁੱਟੀ ਕੁੜੀ ਦੀ ਲਾਸ਼, ਨਹੀਂ ਹੋ ਸਕੀ ਪਛਾਣ

Thursday, Nov 28, 2024 - 10:01 PM (IST)

ਇੱਟਾਂ ਨਾਲ ਬੰਨ੍ਹ ਕੇ ਡੂੰਘੇ ਪਾਣੀ ''ਚ ਸੁੱਟੀ ਕੁੜੀ ਦੀ ਲਾਸ਼, ਨਹੀਂ ਹੋ ਸਕੀ ਪਛਾਣ

ਛਪਰਾ (ਵਾਰਤਾ) : ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਤਰਈਆ ਥਾਣਾ ਖੇਤਰ ਤੋਂ ਪੁਲਸ ਨੇ ਇਕ ਲੜਕੀ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਚੰਵਰ 'ਚ ਇਕ ਲੜਕੀ ਦੀ ਲਾਸ਼ ਦੇਖ ਕੇ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਚੰਵਰ ਦੇ ਪਾਣੀ 'ਚੋਂ ਬਾਹਰ ਕੱਢਿਆ।

ਤਰਾਂ ਨੇ ਦੱਸਿਆ ਕਿ ਲੜਕੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਇੱਟਾਂ ਨਾਲ ਬੰਨ੍ਹ ਕੇ ਚੰਵਰ ਦੇ ਪਾਣੀ 'ਚ ਸੁੱਟ ਦਿੱਤਾ ਗਿਆ ਸੀ। ਪੁਲਸ ਨੇ ਉਥੇ ਮੌਜੂਦ ਪਿੰਡ ਵਾਸੀਆਂ ਨੂੰ ਲੜਕੀ ਦੀ ਪਛਾਣ ਕਰਨ ਲਈ ਕਿਹਾ ਪਰ ਮੌਕੇ 'ਤੇ ਕੁੜੀ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਛਪਰਾ ਭੇਜ ਦਿੱਤਾ ਗਿਆ ਹੈ, ਸੋਸ਼ਲ ਮੀਡੀਆ ਰਾਹੀਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Baljit Singh

Content Editor

Related News