ਕਲੱਬ ’ਚ ਬਾਊਂਸਰ ਨੇ ਮਹਿਲਾ ਨਾਲ ਕੀਤੀ ਕੁੱਟਮਾਰ, ਗਲਾ ਘੁਟਿਆ ਤੇ ਫਿਰ...

Saturday, Mar 09, 2024 - 01:39 AM (IST)

ਕਲੱਬ ’ਚ ਬਾਊਂਸਰ ਨੇ ਮਹਿਲਾ ਨਾਲ ਕੀਤੀ ਕੁੱਟਮਾਰ, ਗਲਾ ਘੁਟਿਆ ਤੇ ਫਿਰ...

ਗੁਰੂਗ੍ਰਾਮ (ਭਾਸ਼ਾ)– ਹਰਿਆਣਾ ਦੇ ਗੁਰੂਗ੍ਰਾਮ ’ਚ ਇਕ ਕਲੱਬ ਦੇ ਬਾਊਂਸਰ ਨੇ ਉਤਰਾਖੰਡ ਦੀ ਇਕ ਔਰਤ ਦੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਔਰਤ ਦਾ ਦੋਸ਼ ਹੈ ਕਿ ਬਾਊਂਸਰ ਨੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਤੇ ਬਿਨਾਂ ਕਿਸੇ ਕਾਰਨ ਉਸ ਨੂੰ ਕਲੱਬ ਤੋਂ ਬਾਹਰ ਸੁੱਟ ਦਿੱਤਾ।

ਬੁੱਧਵਾਰ ਸ਼ਾਮ ਨੂੰ ਵਾਪਰੀ ਇਹ ਘਟਨਾ ਕਲੱਬ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਰਿਕਾਰਡ ਹੋ ਗਈ। ਮੂਲ ਰੂਪ ਤੋਂ ਦੇਹਰਾਦੂਨ ਦੀ ਰਹਿਣ ਵਾਲੀ ਅਦਿਤੀ ਦੀ ਸ਼ਿਕਾਇਤ ਮੁਤਾਬਕ ਇਹ ਘਟਨਾ ਸਿਗਨੇਚਰ ਟਾਵਰ ਨੇੜੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ ਵੇ ਦੀ ਸਰਵਿਸ ਲੇਨ ’ਤੇ ਸਥਿਤ ਇਕ ਕਲੱਬ ’ਚ ਵਾਪਰੀ।

ਇਹ ਖ਼ਬਰ ਵੀ ਪੜ੍ਹੋ : ਸ਼ਰਮਨਾਕ! ਐਲਵਿਸ਼ ਯਾਦਵ ਨੇ ਗੈਂਗ ਨਾਲ ਮਿਲ ਕੇ ਇਸ ਯੂਟਿਊਬਰ ਦੀ ਕੀਤੀ ਕੁੱਟਮਾਰ, ਐੱਫ. ਆਈ. ਆਰ. ਹੋਈ ਦਰਜ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਕਲੱਬ ’ਚ ਸੀ। ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਵੀਰਵਾਰ ਨੂੰ ਸੈਕਟਰ 40 ਥਾਣੇ ’ਚ ਸਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰ ਲਈ ਹੈ।

ਪੁਲਸ ਸਟੇਸ਼ਨ ਇੰਚਾਰਜ ਮਨੋਜ ਵਰਮਾ ਨੇ ਕਿਹਾ, “ਅਸੀਂ ਕਲੱਬ ਤੋਂ ਸੀ. ਸੀ. ਟੀ. ਵੀ. ਫੁਟੇਜ ਜ਼ਬਤ ਕਰ ਲਈ ਹੈ ਤੇ ਜਾਂਚ ਜਾਰੀ ਹੈ। ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।’’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News