ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ''ਚ ਲੱਗੀ ਅੱਗ, ਜਿਊਂਦੇ ਸੜ ਗਏ ਤਿੰਨ ਨੌਜਵਾਨ
Tuesday, Jul 09, 2024 - 12:15 PM (IST)

ਕੁਰੂਕੁਸ਼ੇਤਰ- ਹਰਿਆਣਾ ਦੇ ਕੁਰੂਕੁਸ਼ੇਤਰ 'ਚ ਸੋਮਵਾਰ ਰਾਤ ਦਰਦਨਾਕ ਹਾਦਸਾ ਵਾਪਰਿਆ। ਟਰੱਕ ਨਾਲ ਟੱਕਰ ਲੱਗਣ ਤੋਂ ਬਾਅਦ ਇਕ ਕਾਰ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨ ਜਿਊਂਦੇ ਸੜ ਗਏ, ਜਦੋਂ ਕਿ ਚੌਥਾ ਗੰਭੀਰ ਰੂਪ ਨਾਲ ਝੁਲਸ ਗਿਆ। ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੋਮਵਾਰ ਰਾਤ ਕਰੀਬ ਕੁਰੂਕੁਸ਼ੇਤਰ 'ਚ 152ਡੀ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ 'ਚ ਅੱਗ ਲੱਗ ਗਈ।
ਪੁਲਸ ਅਨੁਸਾਰ ਝੱਜਰ ਦੇ ਪਿੰਡ ਮੰਜਪੁਰਾ ਦਾ ਆਸ਼ੀਸ਼ ਅਤੇ ਉਸ ਦੇ ਤਿੰਨ ਸਾਥੀ ਸਵਿਫਟ ਕਾਰ 'ਤੇ ਹਿਮਾਚਲ ਪ੍ਰਦੇਸ਼ 'ਚ ਪ੍ਰੀਖਿਆ ਦੇਣ ਜਾ ਰਹੇ ਸਨ। ਜਿਵੇਂ ਹੀ ਉਹ ਨੈਸ਼ਨਲ ਹਾਈਵੇਅ 152-ਡੀ ਪਿੰਡ ਮੁਰਤਜਾਪੁਰ ਕੋਲ ਪਹੁੰਚੇ ਤਾਂ ਅੱਗੇ ਚੱਲ ਰਹੇ ਟਰੱਕ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਕਾਰ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਤਿੰਨ ਨੌਜਵਾਨ ਜਿਊਂਦੇ ਸੜ ਗਏ, ਜਦੋਂ ਕਿ ਆਸ਼ੀਸ਼ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਆਸ਼ੀਸ਼ ਦਾ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹੋਰ ਤਿੰਨ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨਾਂ ਵੱਖ-ਵੱਖ ਜਗ੍ਹਾ ਦੇ ਰਹਿਣ ਵਾਲੇ ਹਨ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਗੱਡੀ 'ਚ ਚਾਰ ਨੌਜਵਾਨ ਸਵਾਰ ਸਨ। ਕਾਰ 'ਚ ਅੱਗ ਲੱਗਣ ਕਾਰਨ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਨੂੰ ਕੁਰੂਕੁਸ਼ੇਤਰ ਦੇ ਸਰਕਾਰੀ ਹਸਪਤਾਲ 'ਚ ਦੇਰ ਰਾਤ ਰੈਫਰ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e