ਵੱਧ ਸਕਦੀਆਂ ਨੇ ਕੇਜਰੀਵਾਲ ਦੀਆਂ ਮੁਸ਼ਕਲਾਂ, ED ਅਫ਼ਸਰਾਂ ਦੀ ਜਾਸੂਸੀ ਕਰਨ ਦੇ ਮਿਲੇ ਸਬੂਤ
Friday, Mar 22, 2024 - 01:18 PM (IST)
ਨੈਸ਼ਨਲ ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਦੀ ਜਾਸੂਸੀ ਕਰ ਰਹੇ ਸਨ। ਜਾਂਚ ਏਜੰਸੀ ਨੂੰ ਇਸ ਦੇ ਸਬੂਤ ਮਿਲੇ ਹਨ। ਵੀਰਵਾਰ ਨੂੰ ਈ.ਡੀ. ਦੀ ਟੀਮ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਕੁਝ ਅਹਿਮ ਦਸਤਾਵੇਜ਼ ਬਰਾਮਦ ਕੀਤੇ। ਕੁਝ ਅਫਸਰਾਂ ਦੇ ਕੰਮ, ਪਰਿਵਾਰ ਅਤੇ ਜਾਇਦਾਦ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਇਹ ਅਜਿਹੇ ਦਸਤਾਵੇਜ਼ ਹਨ ਜੋ ਕੇਜਰੀਵਾਲ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਕੁਝ ਦੇਰ ’ਚ ਹੋ ਸਕਦੀ ਸੁਣਵਾਈ
ਈਡੀ ਦਾ ਕਹਿਣਾ ਹੈ ਕਿ ਕੇਜਰੀਵਾਲ ਦੀ ਰਿਹਾਇਸ਼ ਤੋਂ 150 ਪੰਨਿਆਂ ਦੇ ਦਸਤਾਵੇਜ਼ ਮਿਲੇ ਹਨ। ਇਸ ਵਿੱਚ ਈ. ਡੀ. ਅਧਿਕਾਰੀ ਦੇ ਪਰਿਵਾਰ ਬਾਰੇ ਜਾਣਕਾਰੀ ਲਿਖੀ ਗਈ ਹੈ। ਇਕ ਤਰ੍ਹਾਂ ਨਾਲ ਇਨ੍ਹਾਂ ਦਸਤਾਵੇਜ਼ਾਂ ਨੂੰ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ। ਈਡੀ ਦੀ ਟੀਮ ਨੇ ਇਹ ਦਸਤਾਵੇਜ਼ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਕਾਰਨ ਕੇਜਰੀਵਾਲ ਦੀਆਂ ਮੁਸ਼ਕਲਾਂ ਹੋਰ ਵੀ ਵਧਣੀਆਂ ਯਕੀਨੀ ਹਨ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਿੱਲੀ ਲਈ ਰਵਾਨਾ, ਪਰਿਵਾਰ ਨਾਲ ਕਰਨਗੇ ਮੁਲਾਕਾਤ
ਸੂਤਰਾਂ ਤੋਂ ਮਿਲੀ ਜਾਣਕਾਰੀ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਈ. ਡੀ. ਅੱਜ ਪਹਿਲੀ ਵਾਰ ਅਦਾਲਤ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਸਬੂਤ ਪੇਸ਼ ਕਰੇਗੀ। ਈ. ਡੀ. ਨੇ ਗੋਆ 'ਚ ਚੋਣ ਲੜ ਰਹੇ 'ਆਪ' ਉਮੀਦਵਾਰਾਂ ਦੇ ਬਿਆਨ ਦਰਜ ਕੀਤੇ ਹਨ। ਇਨ੍ਹਾਂ ਉਮੀਦਵਾਰਾਂ ਦਾ ਦੋਸ਼ ਹੈ ਕਿ ਚੋਣ ਲੜਨ ਲਈ ਉਨ੍ਹਾਂ ਨੂੰ ਨਕਦ ਪੈਸੇ ਦਿੱਤੇ ਗਏ ਸਨ। ਈ. ਡੀ. ਦਾ ਦੋਸ਼ ਹੈ ਕਿ ਇਹ ਉਹੀ ਪੈਸਾ ਹੈ ਜੋ ਆਬਕਾਰੀ ਨੀਤੀ ਘੁਟਾਲੇ ਵਿੱਚ ਦੱਖਣੀ ਭਾਰਤੀ ਕਾਰੋਬਾਰੀਆਂ ਤੋਂ 'ਆਪ' ਨੂੰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8