ਕਿਸਾਨਾਂ ਦੀ ਹੋ ਗਈ ਬੱਲੇ-ਬੱਲੇ ! ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, MSP ''ਤੇ ਕਰ''ਤਾ ਇਹ ਐਲਾਨ

Tuesday, Feb 24, 2026 - 08:00 PM (IST)

ਕਿਸਾਨਾਂ ਦੀ ਹੋ ਗਈ ਬੱਲੇ-ਬੱਲੇ ! ਕੇਂਦਰ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, MSP ''ਤੇ ਕਰ''ਤਾ ਇਹ ਐਲਾਨ

ਨੈਸ਼ਨਲ ਡੈਸਕ : ਕੇਂਦਰ ਸਰਕਾਰ ਨੇ ਜੂਟ (ਪਟਸਨ) ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕੱਚੇ ਜੂਟ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੋਈ ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਾਲ 2026-27 ਦੇ ਮਾਰਕੀਟਿੰਗ ਸੀਜ਼ਨ ਲਈ ਕੱਚੇ ਜੂਟ (TD-3 ਗ੍ਰੇਡ) ਦਾ MSP 275 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਗਿਆ ਹੈ।

 

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਕਿਸਾਨਾਂ ਨੂੰ ਕੱਚੇ ਜੂਟ ਦਾ ਮੁੱਲ 5925 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਸਰਕਾਰ ਅਨੁਸਾਰ ਇਹ ਕਦਮ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਜੂਟ ਉਤਪਾਦਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਇਹ MSP ਔਸਤ ਉਤਪਾਦਨ ਲਾਗਤ ਤੋਂ ਘੱਟੋ-ਘੱਟ 50 ਫੀਸਦੀ ਵੱਧ ਮੁਨਾਫਾ ਯਕੀਨੀ ਬਣਾਉਂਦਾ ਹੈ।  ਸਰਕਾਰੀ ਅੰਕੜਿਆਂ ਮੁਤਾਬਕ ਸਾਲ 2014 ਵਿੱਚ ਕੱਚੇ ਜੂਟ ਦਾ MSP ਸਿਰਫ਼ 2400 ਰੁਪਏ ਸੀ, ਜੋ ਹੁਣ ਵਧ ਕੇ 5925 ਰੁਪਏ ਹੋ ਗਿਆ ਹੈ। ਪਿਛਲੇ ਇੱਕ ਦਹਾਕੇ ਵਿੱਚ ਇਸ ਵਿੱਚ ਲਗਭਗ 2.5 ਗੁਣਾ ਵਾਧਾ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੱਛਮੀ ਬੰਗਾਲ, ਅਸਾਮ ਅਤੇ ਬਿਹਾਰ ਵਰਗੇ ਰਾਜਾਂ ਦੇ ਲੱਖਾਂ ਕਿਸਾਨ ਇਸ ਫਸਲ 'ਤੇ ਨਿਰਭਰ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਬਾਜ਼ਾਰ ਵਿੱਚ ਕੀਮਤਾਂ MSP ਤੋਂ ਹੇਠਾਂ ਜਾਂਦੀਆਂ ਹਨ, ਤਾਂ ਜੂਟ ਕਾਰਪੋਰੇਸ਼ਨ ਆਫ ਇੰਡੀਆ (JCI) ਕਿਸਾਨਾਂ ਤੋਂ ਸਿੱਧੀ ਖਰੀਦ ਕਰੇਗੀ। ਇਸ ਪ੍ਰਕਿਰਿਆ ਵਿੱਚ ਹੋਣ ਵਾਲੇ ਕਿਸੇ ਵੀ ਨੁਕਸਾਨ ਦੀ ਭਰਪਾਈ ਕੇਂਦਰ ਸਰਕਾਰ ਵੱਲੋਂ ਕੀਤੀ ਜਾਵੇਗੀ। ਮਾਹਰਾਂ ਦਾ ਮੰਨਣਾ ਹੈ ਕਿ ਇਸ ਵਾਧੇ ਨਾਲ ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News