ਜੰਮੂ ਕਸ਼ਮੀਰ ''ਚ ਵਧਾ ਦਿੱਤੀ ਫ਼ੌਜ, ਵਾਧੂ ਫ਼ੋਰਸਾਂ ਦੀ ਹੋਈ ਤਾਇਨਾਤੀ
Friday, Jul 19, 2024 - 05:59 PM (IST)
ਜੰਮੂ- ਜੰਮੂ ਕਸ਼ਮੀਰ 'ਚ ਵਧ ਰਹੀਆਂ ਅੱਤਵਾਦੀਆਂ ਘਟਨਾਵਾਂ ਦਰਮਿਆਨ ਕੇਂਦਰ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਵਲੋਂ ਜੰਮੂ 'ਚ ਫ਼ੌਜ ਦੇ 3000 ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸਪੈਸ਼ਲ ਫੋਰਸ ਦੇ 500 ਕਮਾਂਡੋ ਵੀ ਤਾਇਨਾਤ ਹਨ। ਜੰਮੂ ਖੇਤਰ 'ਚ ਫ਼ੌਜ ਦੀਆਂ 3 ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਹ ਦਾਅਵਾ ਇਕ ਨਿਊਜ਼ ਚੈਨਲ ਵਲੋਂ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ 15 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫ਼ੌਜ ਦੇ ਇਕ ਅਧਿਕਾਰੀ ਅਤੇ ਚਾਰ ਜਵਾਨ ਸ਼ਹੀਦ ਹੋ ਗਏ। 9 ਜੂਨ ਨੂੰ ਕੇਂਦਰ 'ਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਦੇ ਬਾਅਦ ਤੋਂ ਜੰਮੂ ਕਸ਼ਮੀਰ 'ਚ ਚਾਰ ਅੱਤਵਾਦੀ ਹਮਲੇ ਹੋ ਚੁੱਕੇ ਹਨ ਅਤੇ ਸਾਰਿਆਂ 'ਚ ਸੁਰੱਖਿਆ ਫ਼ੋਰਸਾਂ ਨੂੰ ਭਾਰੀ ਨੁਕਸਾਨ ਚੁੱਕਣਾ ਪਿਆ ਹੈ। ਰਿਆਸੀ 'ਚ ਤੀਰਥ ਯਾਤਰੀਆਂ ਨਾਲ ਭਰੀ ਬੱਸ 'ਤੇ ਹਮਲੇ 'ਚ 9 ਲੋਕਾਂ ਦੀ ਮੌਤ ਹੋ ਗਈ ਸੀ ਅਤੇ 41 ਹੋਰ ਜ਼ਖ਼ਮੀ ਹੋ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e