ਕੋਰੋਨਾ ਕਾਲ ’ਚ ਇਕ ਵਾਰ ਫਿਰ ਮੁਫਤ ਰਾਸ਼ਨ ਦੇਵੇਗੀ ਮੋਦੀ ਸਰਕਾਰ, 80 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ

04/23/2021 5:42:33 PM

ਨਵੀਂ ਦਿੱਲੀ– ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਸਰਕਾਰ ਨੇ ਅਗਲੇ ਦੋ ਮਹੀਨਿਆਂ (ਮਈ ਅਤੇ ਜੂਨ) ਲਈ ਪ੍ਰਤੀ ਵਿਅਕਤੀ 5 ਕਿਲੋਗ੍ਰਾਮ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਦੀ ਇਸ ਪਹਿਲ ਨਾਲ 80 ਕਰੋੜ ਲੋਕਾਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ। 

ਇਹ ਵੀ ਪੜ੍ਹੋ– ਬੇਕਾਬੂ ਹੋਇਆ ਕੋਰੋਨਾ, ਪਿਛਲੇ 24 ਘੰਟਿਆਂ ’ਚ ਆਏ 3.32 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ, 2263 ਮਰੀਜ਼ਾਂ ਦੀ ਮੌਤ

ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਕੋਰੋਨਾ ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਅਗਲੇ ਦੋ ਮਹੀਨਿਆਂ ਦਾ ਰਾਸ਼ਨ ਮੁਫਤ ਦੇਵੇਗੀ। ਇਸ ਲਈ 26,000 ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਜਾਣਗੇ। ਸਰਕਾਰ ਵਲੋਂ ਇਹ ਐਲਾਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਦੇਸ਼ ’ਚ ਕੋਰੋਨਾ ਨਾਲ ਹਾਲਾਤ ਬੇਕਾਬੂ ਹੁੰਦੇ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ

ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਦੋਂ ਦੇਸ਼ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ, ਉਸ ਸਮੇਂ ਗਰੀਬਾਂ ਨੂੰ ਪੋਸ਼ਣ ਭਰਪੂਰ ਅਨਾਜ ਮਿਲੇ ਇਹ ਬਹੁਤ ਮਹੱਤਵਪੂਰਨ ਹੈ। ਸਰਕਾਰ ਇਸ ਯੋਜਨਾ ’ਤੇ ਕਰੀਬ 26 ਹਜ਼ਾਰ ਕਰੋੜ ਰੁਪਏ ਖਰਚ ਕਰਕੇ 80 ਕਰੋੜ ਲੋਕਾਂ ਨੂੰ ਫਾਇਦਾ ਪਹੁੰਚਾਏਗੀ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪਿਛਲੇ ਸਾਲ ਤਾਲਾਬੰਦੀ ਦੇ ਸਮੇਂ ਇਸੇ ਤਰ੍ਹਾਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲੋਕਾਂ ਨੂੰ ਅਨਾਜ ਵੰਡੇ ਸਨ। 

ਇਹ ਵੀ ਪੜ੍ਹੋ– ਗੁਜਰਾਤ ’ਚ ਕਿਸਾਨ ਨੇ ਬਣਾਈ ਭੱਠੀ, ਜੋ ਘੱਟ ਲੱਕੜੀ ਅਤੇ ਘੱਟ ਸਮੇਂ ’ਚ ਕਰਦੀ ਹੈ ਲਾਸ਼ਾਂ ਦਾ ਅੰਤਿਮ ਸੰਸਕਾਰ

ਦੱਸ ਦੇਈਏ ਕਿ ਦੇਸ਼ ’ਚ ਕੋਰੋਨਾ ਮਹਾਮਾਰੀ ਲਗਾਤਾਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਕਈ ਸੂਬਿਆਂ ’ਚ ਬੈੱਡਾਂ ਤੋਂ ਲੈਕੇ ਆਕਸੀਜਨ ਤਕ ਦੀ ਕਮੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ’ਚ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕੀਤੀ। ਬੈਠਕ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਮੱਧ-ਪ੍ਰਦੇਸ਼, ਉੱਤਰ-ਪ੍ਰਦੇਸ਼, ਕੇਰਲ ਅਤੇ ਦਿੱਲੀ ਸਮੇਤ ਕੁਝ ਹੋਰ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। 

ਇਹ ਵੀ ਪੜ੍ਹੋ : ਕੋਰੋਨਾ ਬੇਲਗਾਮ, ਮਾਹਿਰਾਂ ਦੀ ਰਾਏ- ਘੱਟੋ -ਘੱਟ ਇੰਨੇ ਸਾਲਾਂ ਲਈ ਭਾਰਤ ਕਰੇ ਤਿਆਰੀ


Rakesh

Content Editor

Related News