ਕੋਬਰਾ ਜਵਾਨ ਨੂੰ ਰਿਹਾਅ ਕੀਤੇ ਜਾਣ ਤੋਂ ਬਾਅਦ CRPF ਵੱਲੋਂ ਬੀਜਾਪੁਰ ਲਿਆਂਦਾ ਗਿਆ

04/08/2021 7:55:37 PM

ਬੀਜਾਪੁਰ— ਨਕਸਲੀਆਂ ਦੁਆਰਾ ਰਿਹਾਅ ਕੀਤੇ ਜਾਣ ਤੋਂ ਬਾਅਦ ਕੋਬਰਾ ਜਵਾਨ ਰਾਕੇਸ਼ਵਰ ਸਿੰਘ ਮਨਹਾਸ ਨੂੰ ਸੀ.ਆਰ.ਪੀ.ਐੱਫ ਵੱਲੋਂ ਬੀਜਾਪੁਰ ਲਿਆਂਦਾ ਗਿਆ ਹੈ। ਇਸ ਦੀ ਪੁਸ਼ਟੀ ਸੀ.ਆਰ.ਪੀ.ਐੱਫ. ਵੱਲੋਂ ਕੀਤੀ ਗਈ ਉਨ੍ਹਾਂ ਕਿਹਾ ਕਿ ਅਸੀਂ ਕੋਬਰਾ ਜਵਾਨ ਰਾਕੇਸ਼ਵਰ ਸਿੰਘ ਨੂੰ ਸੁਰੱਖਿਅਤ ਵਾਪਸ ਲੈ ਆਏ ਹਾਂ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੈਡੀਕਲ ਟੈਸਟ ਵੀ ਕੀਤਾ ਜਾਵੇਗਾ।

ਦੱਸ ਦੇਈਏ ਕਿ ਬੀਤੇ ਸ਼ਨੀਵਾਰ ਯਾਨੀ ਕਿ 3 ਅਪ੍ਰੈਲ ਨੂੰ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ’ਚ 22 ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਲਾਪਤਾ ਸੀ। ਲਾਪਤਾ ਜਵਾਨ ਰਾਕੇਸ਼ਵਰ ਸਿੰਘ  ਨੂੰ ਨਕਸਲੀਆਂ ਨੇ ਅਗਵਾ ਕਰ ਲਿਆ ਸੀ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸ ਜਵਾਨ ਨੂੰ ਅੱਜ ਯਾਨੀ ਕਿ ਵੀਰਵਾਰ ਨੂੰ ਨਕਸਲੀਆਂ ਨੇ ਛੱਡ ਦਿੱਤਾ ਹੈ। ਰਾਕੇਸ਼ਵਰ ਕੋਬਰਾ ਬਟਾਲੀਅਨ ’ਚ ਤਾਇਨਾਤ ਹੈ, ਜਿਸ ਨੂੰ ਨਕਸਲੀਆਂ ਨੇ ਅਗਵਾ ਕੀਤਾ ਹੋਇਆ ਸੀ। ਬੀਤੇ ਦਿਨੀਂ ਨਕਸਲੀਆਂ ਨੇ ਉਸ ਦੀ ਤਸਵੀਰ ਵੀ ਜਾਰੀ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਸਾਡੇ ਕਬਜ਼ੇ ਵਿਚ ਹੈ।

PunjabKesari

ਦੱਸਣਯੋਗ ਹੈ ਕਿ ਬੀਜਾਪੁਰ ’ਚ ਨਕਸਲੀਆਂ ਨੇ ਜਵਾਨਾਂ ’ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਸੀ। ਦਰਅਸਲ ਸੀ. ਆਰ. ਪੀ. ਐੱਫ. ਦੇ ਜਵਾਨ ਨੂੰ ਖ਼ਬਰ ਮਿਲੀ ਸੀ ਕਿ ਵਾਂਟੇਡ ਨਕਸਲੀ ਹਿਡਮਾ ਛੱਤੀਸਗੜ੍ਹ ਦੇ ਜੰਗਲਾਂ ’ਚ ਲੁਕਿਆ ਹੈ। ਜਵਾਨ ਜਦੋਂ ਹਿਡਮਾ ਨੂੰ ਫੜ੍ਹਨ ਲਈ ਗਏ ਤਾਂ ਉੱਥੇ ਪਹਿਲਾਂ ਤੋਂ ਘਾਤ ਲਾ ਕੇ ਬੈਠੇ ਨਕਸਲੀਆਂ ਨੇ ਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ’ਚ 22 ਜਵਾਨ ਸ਼ਹੀਦ ਹੋ ਗਏ ਅਤੇ 31 ਹੋਰ ਜ਼ਖਮੀ ਸਨ।


Bharat Thapa

Content Editor

Related News