23 ਜੁਲਾਈ ਨੂੰ ਆਵੇਗਾ ਦੇਸ਼ ਦਾ ਬਜਟ, ਲੋਕਾਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ

Saturday, Jul 06, 2024 - 05:53 PM (IST)

ਨਵੀਂ ਦਿੱਲੀ - ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ, ਜੋ 12 ਅਗਸਤ ਤੱਕ ਚੱਲੇਗਾ। ਸੰਸਦ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਪੋਸਟ ਰਾਹੀਂ ਦਿੱਤੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੇਂਦਰ ਸਰਕਾਰ ਦੀ ਸਿਫਾਰਿਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। 22 ਜੁਲਾਈ ਤੋਂ ਸ਼ੁਰੂ ਹੋ ਰਿਹਾ ਬਜਟ ਸੈਸ਼ਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤਾ ਜਾਵੇਗਾ। ਇਹ ਉਹਨਾਂ ਦਾ 7ਵਾਂ ਬਜਟ ਹੋਵੇਗਾ। 

ਦੱਸ ਦੇਈਏ ਕਿ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਜਾਣਕਾਰੀ ਦਿੱਤੀ ਕਿ, "ਭਾਰਤ ਦੇ ਮਾਣਯੋਗ ਰਾਸ਼ਟਰਪਤੀ ਨੇ ਭਾਰਤ ਸਰਕਾਰ ਦੀ ਸਿਫ਼ਾਰਸ਼ 'ਤੇ ਬਜਟ ਸੈਸ਼ਨ 2024 ਲਈ 22 ਜੁਲਾਈ 2024 ਤੋਂ 12 ਅਗਸਤ 2024 ਤੱਕ ਸੰਸਦ ਦੇ ਦੋਵੇਂ ਸਦਨਾਂ ਦੀ ਬੈਠਕ ਬੁਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਬਜਟ 2024-25 ਤਾਰੀਖ਼ 23 ਜੁਲਾਈ 2024 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।"

ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ

1 ਫਰਵਰੀ ਨੂੰ ਪੇਸ਼ ਕੀਤਾ ਗਿਆ ਸੀ ਅੰਤਰਿਮ ਬਜਟ
ਇਸ ਸਾਲ ਅਪ੍ਰੈਲ ਅਤੇ ਮਈ 'ਚ ਲੋਕ ਸਭਾ ਚੋਣਾਂ ਹੋਣੀਆਂ ਸਨ। ਇਸ ਲਈ ਸਰਕਾਰ ਨੇ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕੀਤਾ ਸੀ। ਸਰਕਾਰ ਨੇ ਬਜਟ ਗ਼ਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ 'ਤੇ ਕੇਂਦਰਿਤ ਕੀਤਾ ਸੀ। ਇਸ ਵਾਰ ਦੇ ਬਜਟ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਮੋਦੀ ਸਰਕਾਰ 3.0 ਸਰਕਾਰ ਦੇ ਵਿਕਸਿਤ ਭਾਰਤ ਦੇ ਮਿਸ਼ਨ 'ਤੇ ਜ਼ੋਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਹੋਵੇਗਾ ਇਹ ਪਹਿਲਾ ਬਜਟ
ਕੇਂਦਰ ਵਿਚ ਤੀਸਰੀ ਵਾਰ ਮੋਦੀ ਦੀ ਸਰਕਾਰ ਬਣ ਗਈ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਬਜਟ ਹੋਵੇਗਾ। ਇਸ ਤੋਂ ਪਹਿਲਾਂ ਸੰਸਦ ਦੇ ਦੋਵੇਂ ਸੈਸ਼ਨਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਸੀ ਕਿ ਆਉਣ ਵਾਲੇ ਬਜਟ 2024-25 'ਚ ਕਈ ਇਤਿਹਾਸਕ ਕਦਮ ਚੁੱਕੇ ਜਾਣਗੇ। ਰਾਸ਼ਟਰਪਤੀ ਦੇ ਇਸ ਬਿਆਨ ਤੋਂ ਬਾਅਦ ਬਜਟ ਤੋਂ ਲੋਕਾਂ ਦੀਆਂ ਉਮੀਦਾਂ ਕਾਫੀ ਵਧ ਗਈਆਂ ਹਨ। ਲੋਕਾਂ ਨੂੰ ਲੱਗ ਰਿਹਾ ਹੈ ਕਿ ਇਸ ਵਾਰ ਮੋਦੀ 3.0 ਸਰਕਾਰ ਵਲੋਂ ਬਜਟ ਵਿਚ ਕਈ ਇਤਿਹਾਸਕ ਫ਼ੈਸਲਿਆਂ ਦੇ ਨਾਲ-ਨਾਲ ਲੋਕਾਂ ਨੂੰ ਤੋਹਫ਼ੇ ਦਿੱਤੇ ਜਾ ਸਕਦੇ ਹਨ। ਜਿਸ ਨਾਲ ਆਮ ਵਰਗ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ - ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, ਦਿਲ ਦਹਿਲਾ ਦੇਣ ਵਾਲੀ CCTV ਆਈ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News