ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ, ਘਟਨਾ ਦੀ ਹੋਵੇ ਡੂੰਘੀ ਜਾਂਚ : ਸ਼ਿਵ ਸੈਨਾ

Friday, Jan 07, 2022 - 04:46 PM (IST)

ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ, ਘਟਨਾ ਦੀ ਹੋਵੇ ਡੂੰਘੀ ਜਾਂਚ : ਸ਼ਿਵ ਸੈਨਾ

ਨੈਸ਼ਨਲ ਡੈਸਕ- ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਨੂੰ ਲੈ ਕੇ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਕੋਰਟ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਸੁਰੱਖਿਆ 'ਚ ਹੋਈ ਅਣਗਹਿਲੀ ਪੂਰੀ ਦੁਨੀਆ ਦੇ ਸਾਹਮਣੇ ਕਿਰਕਿਰੀ ਹੋ ਰਹੀ ਹੈ। ਉੱਥੇ ਹੀ ਇਸ ਤੋਂ ਇਲਾਵਾ ਦੇਸ਼ ਦੇ ਕਈ ਦਲਾਂ ਦੇ ਨੇਤਾਵਾਂ ਨੇ ਅਣਗਹਿਲੀ ਨੂੰ ਲੈ ਕੇ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੀ ਮੰਗ ਚੁਕੀ। ਇਸ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਓਡੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ, ਉਨ੍ਹਾਂ ਨੇਤਾਵਾਂ 'ਚ ਸ਼ਾਮਲ ਰਹੇ, ਜਿਨ੍ਹਾਂ ਨੇ ਸੁਰੱਖਿਆ 'ਚ ਅਣਗਹਿਲੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ਮਾਮਲਾ : SC 'ਚ ਕੇਂਦਰ ਬੋਲਿਆ- ਦੋਸ਼ੀਆਂ ਨਾਲ ਚਾਹ ਪੀ ਰਹੇ ਸਨ ਪੁਲਸ ਵਾਲੇ

ਉੱਥੇ ਹੀ ਠਾਕਰੇ ਦੇ ਹਵਾਲੇ ਤੋਂ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਹੁੰਦਾ ਹੈ। ਉਨ੍ਹਾਂ ਦੀ ਸੁਰੱਖਿਆ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਪੰਜਾਬ ਦੌਰੇ ਦੌਰਾਨ ਮੋਦੀ ਦੀ ਸੁਰੱਖਿਆ 'ਚ ਅਣਗਹਿਲੀ ਇਕ ਗੰਭੀਰ ਗੱਲ ਹੈ। ਇਸ ਤਰ੍ਹਾਂ ਦੀ ਅਣਗਹਿਲੀ ਨਾਲ ਦੇਸ਼ ਦੇ ਪਹਿਲੇ ਹੀ 2 ਪ੍ਰਧਾਨ ਮੰਤਰੀਆਂ ਨੂੰ ਗਵਾ ਚੁਕਿਆ ਹੈ। ਇਸ ਘਟਨਾ ਦੀ ਡੂੰਘੀ ਜਾਂਚ ਹੋਣੀ ਚਾਹੀਦੀ ਹੈ। ਇੰਨਾ ਹੀ ਨਹੀਂ, ਸਾਬਕਾ ਬੈਡਮਿੰਟਨ ਖਿਡਾਰੀ ਅਤੇ ਭਾਜਪਾ ਮੈਂਬਰ ਸਾਈਨਾ ਨੇਹਵਾਲ ਨੇ ਵੀ ਸੁਰੱਖਿਆ 'ਚ ਅਣਗਹਿਲੀ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾਂਦਾ ਹੈ ਤਾਂ ਕੋਈ ਦੇਸ਼ ਖ਼ੁਦ ਨੂੰ ਸੁਰੱਖਿਅਤ ਹੋਣ ਦਾ ਦਾਅਵਾ ਨਹੀਂ ਕਰ ਸਕਦਾ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

DIsha

Content Editor

Related News