ਨਰਿੰਦਰ ਮੋਦੀ ਸਰਕਾਰ ''ਚ ਦੇਸ਼ ਸੰਕਟ ''ਚੋਂ ਲੰਘ ਰਿਹਾ- ਲਾਲੂ

11/12/2017 5:58:20 PM

ਪਟਨਾ— ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ 'ਚ ਦੇਸ਼ ਸੰਕਟ ਦੇ ਦੌਰ 'ਚੋਂ ਲੰਘ ਰਿਹਾ ਹੈ, ਇਸ ਲਈ ਸਾਮਾਨ ਵਿਚਾਰਧਾਰਾ ਵਾਲੇ ਦਲਾਂ ਨੂੰ ਇਕਜੁਟ ਕਰ ਕੇ ਕੇਂਦਰ ਸਰਕਾਰ ਨੂੰ ਉਖਾੜ ਸੁੱਟਣਾ ਹੈ। ਸ਼੍ਰੀ ਯਾਦਵ ਨੇ ਇੱਥੇ ਪਾਰਟੀ ਦੇ ਪ੍ਰਦੇਸ਼ ਦਫ਼ਤਰ 'ਚ ਰਾਜਦ ਦੇ ਪ੍ਰਧਾਨ ਅਹੁਦੇ ਲਈ 10ਵੀਂ ਵਾਰ ਨਾਮਜ਼ਦ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਦੇ ਕਾਰਜਕਾਲ 'ਚ ਦੇਸ਼ 'ਚ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ।
ਅਜਿਹੇ 'ਚ ਸਾਮਾਨ ਵਿਚਾਰਧਾਰਾ ਵਾਲੇ ਦਲਾਂ ਨੂੰ ਇਕਜੁਟ ਕਰਨ ਦੀ ਕਵਾਇਦ 'ਚ ਉਹ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਦਲਾਂ ਨੂੰ ਇਕਜੁਟ ਕਰ ਕੇ ਮੋਦੀ ਸਰਕਾਰ ਨੂੰ ਗੱਦੀ ਤੋਂ ਹਟਾ ਦੇਣਾ ਹੈ। ਰਾਜਦ ਮੁਖੀ ਨੇ ਕਿਹਾ ਕਿ ਭਾਜਪਾ ਨੂੰ ਦੇਸ਼ ਦੇ ਸੰਵਿਧਾਨ 'ਤੇ ਥੋੜ੍ਹਾ ਵੀ ਭਰੋਸਾ ਨਹੀਂ ਹੈ। ਉਨ੍ਹਾਂ ਦੀ ਪਾਰਟੀ ਰਾਜਦ ਦੀ ਸੰਵਿਧਾਨ ਦੇ ਪ੍ਰਤੀ ਵਚਨਬੱਧਤਾ ਹੈ ਅਤੇ ਦਲ ਦੀ ਬੁਨਿਆਦ 'ਚ ਏਕਤਾ, ਅਖੰਡਤਾ ਅਤੇ ਧਰਮਨਿਰਪੱਖਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤਾਂ 'ਚ ਸਾਰਿਆਂ ਨੂੰ ਮਿਲ ਜੁਲ ਕੇ ਰਹਿਣਾ ਹੋਵੇਗਾ।