ਕਿਸਾਨ ਜਿੰਨੇ ਮਜ਼ਬੂਤ ਹੋਣਗੇ, ਨਵਾਂ ਭਾਰਤ ਓਨਾਂ ਹੀ ਖ਼ੁਸ਼ਹਾਲ ਹੋਵੇਗਾ: PM ਮੋਦੀ
Sunday, Apr 10, 2022 - 12:43 PM (IST)
ਨਵੀਂ ਦਿੱਲੀ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦਾ ਕਿਸਾਨ ਜਿੰਨਾ ਮਜ਼ਬੂਤ ਹੋਵੇਗਾ, ਨਵਾਂ ਭਾਰਤ ਓਨਾਂ ਹੀ ਖ਼ੁਸ਼ਹਾਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਅਤੇ ਖੇਤੀ ਖੇਤਰ ਨਾਲ ਜੁੜੀਆਂ ਹੋਰ ਯੋਜਨਾਵਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਤਾਕਤ ਦੇ ਰਹੀ ਹੈ।
ਇਹ ਵੀ ਪੜ੍ਹੋ: PM ਮੋਦੀ ਨੇ ਰਾਮਨੌਮੀ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ਭਗਵਾਨ ਸ਼੍ਰੀਰਾਮ ਸਾਰਿਆਂ ਦੇ ਜੀਵਨ ’ਚ ਖੁਸ਼ਹਾਲੀ ਲਿਆਵੇ
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘‘ਸਾਡੇ ਕਿਸਾਨ ਭਰਾ-ਭੈਣਾਂ ’ਤੇ ਦੇਸ਼ ਨੂੰ ਮਾਣ ਹੈ। ਇਹ ਜਿੰਨਾ ਮਜ਼ਬੂਤ ਹੋਣਗੇ, ਨਵਾਂ ਭਾਰਤ ਵੀ ਓਨਾਂ ਹੀ ਖ਼ੁਸ਼ਹਾਲ ਹੋਵੇਗਾ। ਮੈਨੂੰ ਖੁਸ਼ੀ ਹੈ ਕਿ ਪੀ. ਐੱਮ. ਕਿਸਾਨ ਸਨਮਾਨ ਨਿਧੀ ਅਤੇ ਖੇਤੀ ਨਾਲ ਜੁੜੀਆਂ ਹੋਰ ਯੋਜਨਾਵਾਂ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਨਵੀਂ ਤਾਕਤ ਦੇ ਰਹੀਆਂ ਹਨ। ਇਸ ਟਵੀਟ ਨਾਲ ਉਨ੍ਹਾਂ ਨੇ ਕੁਝ ਅੰਕੜੇ ਵੀ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀ. ਐੱਮ. ਕਿਸਾਨ ਸਨਮਾਨ ਨਿਧੀ ਤਹਿਤ 11.3 ਕਰੋੜ ਕਿਸਾਨਾਂ ਦੇ ਖਾਤੇ ’ਚ 1.82 ਲੱਖ ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ।
ਇਹ ਵੀ ਪੜ੍ਹੋ: ਦੋ ਮਿੰਟ ’ਚ ਮੈਗੀ ਭਾਵੇਂ ਨਾ ਬਣੇ ਪਰ BSF ਜਵਾਨਾਂ ਨੇ ਕਰ ਵਿਖਾਇਆ ਇਹ ਹੈਰਾਨੀ ਭਰਿਆ ਕੰਮ
ਪ੍ਰਧਾਨ ਮੰਤਰੀ ਨੇ ਇਸ ਟਵੀਟ ਨਾਲ ਪੀ. ਐੱਮ. ਕਿਸਾਨ ਸਨਮਾਨ ਨਿਧੀ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਉਸ ’ਚ ਲਿਖਿਆ ਹੈ ਕਿ ਕਿਸਾਨ ਦੀ ਮਿਹਨਤ ਨੂੰ ਦੇ ਰਹੀ ਮਜ਼ਬੂਤ ਆਧਾਰ, ਪੀ. ਐੱਮ. ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਹਰ ਵਾਰ। ਇਸ ਨਿਧੀ ਜ਼ਰੀਏ ਸਾਰੇ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦੀ ਮਦਦ ਦਿੱਤੀ ਜਾਂਦੀ ਹੈ। ਮਹਾਮਾਰੀ ਦੌਰਾਨ 1.30 ਲੱਖ ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਗਈ।
ਇਹ ਵੀ ਪੜ੍ਹੋ: ਪ੍ਰਾਈਵੇਟ ਹਸਪਤਾਲਾਂ ’ਚ ਅੱਧੀ ਤੋਂ ਵੀ ਘੱਟ ਹੋਈ ਕੋਵਿਸ਼ੀਲਡ ਵੈਕਸੀਨ ਦੀ ਕੀਮਤ, ਜਾਣੋ ਕਿੰਨੇ ਰੁਪਏ ’ਚ ਮਿਲੇਗੀ ਖ਼ੁਰਾਕ
ਇਸ ਨਾਲ ਖ਼ਾਸ ਕਰ ਕੇ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਿਆ ਹੈ। ਖੇਤੀ ਸਬੰਧਤ ਆਧਾਰਭੂਤ ਢਾਂਚੇ ਦੇ ਵਿਕਾਸ ਲਈ 1 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਸਹੂਲਤ ਹੈ। 11632 ਪ੍ਰਾਜੈਕਟਾਂ ਲਈ 8585 ਕਰੋੜ ਰੁਪਏ ਕਰਜ਼ ਦੀ ਮਨਜ਼ੂਰੀ। ਦੇਸ਼ ਭਰ ਦੀਆਂ ਮੰਡੀਆਂ ਦਾ ਡਿਜੀਟਲ ਏਕੀਕਰਣ ਕੀਤਾ ਗਿਆ ਹੈ। ਹੁਣ ਤੱਕ 1.73 ਕਰੋੜ ਇਸ ’ਚ ਕਿਸਾਨਾਂ ਦੀ ਰਜਿਸਟ੍ਰੇਸ਼ਨ ਹੋਈ ਹੈ। ਉੱਥੇ ਹੀ ਈ-ਨਾਮ ਪਲੇਟਫਾਰਮ ’ਤੇ 1.87 ਲੱਖ ਕਰੋੜ ਰੁਪਏ ਦਾ ਵਪਾਰ ਹੋਇਆ ਹੈ।
ਇਹ ਵੀ ਪੜ੍ਹੋ: ‘ਪੁਸ਼ਪਾ ਦਾ ਅਜਿਹਾ ਬੁਖ਼ਾਰ’, 10ਵੀਂ ਦੇ ਪੇਪਰ ’ਚ ਵਿਦਿਆਰਥੀ ਨੇ ਲਿਖਿਆ- ‘ਅਪੁਨ ਲਿਖੇਗਾ ਨਹੀਂ’
ਨੋਟ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਬਿਆਨ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦੱਸੋ।