ਮੁੰਬਈ ਹਮਲੇ ਦੀ ਬਰਸੀ ’ਤੇ ਰਾਸ਼ਟਰਪਤੀ ਮੁਰਮੂ ਨੇ ਕਿਹਾ- ਦੇਸ਼ ਉਨ੍ਹਾਂ ਲੋਕਾਂ ਨੂੰ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ ਗੁਆਇਆ
Saturday, Nov 26, 2022 - 12:12 PM (IST)

ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੁੰਬਈ ਅੱਤਵਾਦੀ ਹਮਲੇ ਦੀ ਬਰਸੀ ’ਤੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕਰਦਾ ਹੈ, ਜਿਨ੍ਹਾਂ ਨੂੰ ਦੇਸ਼ ਨੇ ਗੁਆ ਦਿੱਤਾ। ਰਾਸ਼ਟਰਪਤੀ ਨੇ ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਬਹਾਦਰੀ ਨਾਲ ਲੜਾਈ ਲੜੀ ਅਤੇ ਜ਼ਿੰਮੇਵਾਰ ਨੂੰ ਨਿਭਾਉਂਦੇ ਹੋਏ ਸਰਵਉੱਚ ਬਲੀਦਾਨ ਦਿੱਤਾ।
ਰਾਸ਼ਟਰਪਤੀ ਮੁਰਮੂ ਨੇ ਟਵੀਟ ਕੀਤਾ ਕਿ 26/11 ਦੇ ਮੁੰਬਈ ਅੱਤਵਾਦੀ ਹਮਲੇ ਦੀ ਬਰਸੀ ’ਤੇ ਰਾਸ਼ਟਰ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕਰਦਾ ਹਾਂ, ਜਿਨ੍ਹਾਂ ਨੂੰ ਅਸੀਂ ਗੁਆ ਦਿੱਤਾ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹਾਂ। ਰਾਸ਼ਟਰ ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ, ਜਿਨ੍ਹਾਂ ਨੇ ਬਹਾਦਰੀ ਨਾਲ ਲੜਾਈ ਲੜੀ ਅਤੇ ਬਲੀਦਾਨ ਦਿੱਤਾ।
ਦੱਸਣਯੋਗ ਹੈ ਕਿ 26 ਨਵੰਬਰ 2008 ਨੂੰ ਪਾਕਿਸਤਾਨ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀ ਸਮੁੰਦਰ ਰਸਤਿਓਂ ਮੁੰਬਈ ਪਹੁੰਚੇ ਸਨ। 60 ਘੰਟੇ ਤੱਕ ਚਲੇ ਅੱਤਵਾਦੀ ਸੰਘਰਸ਼ ’ਚ 18 ਸੁਰੱਖਿਆ ਕਰਮੀਆਂ ਸਮੇਤ 166 ਲੋਕ ਮਾਰੇ ਗਏ ਸਨ ਅਤੇ ਕਈ ਜ਼ਖਮੀ ਹੋਏ ਸਨ।