ਅਦਾਲਤ ਨੇ ਸ਼ਾਰਦਾ ਚਿੱਟਫੰਡ ਘਪਲੇ ਦੀ ਨਿਗਰਾਨੀ ਤੋਂ ਕੀਤਾ ਇਨਕਾਰ

02/12/2019 6:10:08 AM

ਨਵੀਂ ਦਿੱਲੀ, (ਭਾਸ਼ਾ)– ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟਫੰਡ ਘਪਲੇ ਦੀ ਸੀ. ਬੀ. ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਸੋਮਵਾਰ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਇਸ ਸਬੰਧ 'ਚ ਕੁਝ  ਨਿਵੇਸ਼ਕਾਂ ਵਲੋਂ ਕੀਤੀ ਅਪੀਲ ਨੂੰ ਠੁਕਰਾ ਦਿੱਤਾ। ਇਨ੍ਹਾਂ ਨਿਵੇਸ਼ਕਾਂ ਨੇ ਆਪਣੀ ਅਪੀਲ 'ਚ ਕਿਹਾ ਸੀ ਕਿ ਅਦਾਲਤ ਨੇ ਸੀ. ਬੀ. ਆਈ. ਨੂੰ ਚਿੱਟਫੰਡ ਘਪਲੇ ਦੀ ਜਾਂਚ ਦਾ ਹੁਕਮ 2013 'ਚ ਦਿੱਤਾ ਸੀ, ਇਸ ਦੇ ਬਾਵਜੂਦ ਇਹ ਜਾਂਚ ਅਜੇ ਤਕ ਪੂਰੀ ਨਹੀਂ ਹੋਈ। 


Bharat Thapa

Content Editor

Related News