ਹੋ ਗਿਆ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ
Friday, Aug 16, 2024 - 03:31 PM (IST)
ਨਵੀਂ ਦਿੱਲੀ- ਚੋਣ ਕਮਿਸ਼ਨ ਵਲੋਂ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੰਮੂ ਕਸ਼ਮੀਰ 'ਚ 3 ਪੜਾਵਾਂ 'ਚ ਵੋਟਿੰਗ ਹੋਵੇਗੀ। 18 ਸਤੰਬਰ, 25 ਸਤੰਬਰ ਅਤੇ ਇਕ ਅਕਤੂਬਰ ਨੂੰ ਵੋਟਾਂ ਪੈਣਗੀਆਂ। ਉੱਥੇ ਹੀ ਹਰਿਆਣਾ 'ਚ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜੰਮੂ ਕਸ਼ਮੀਰ 'ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਆਖ਼ਰੀ ਵਾਰ ਜੰਮੂ ਕਸ਼ਮੀਰ 'ਚ 2014 'ਚ ਚੋਣਾਂ ਹੋਈਆਂ ਸਨ।
ਦਰਅਸਲ ਸੁਪਰੀਮ ਕੋਰਟ ਨੇ 30 ਸਤੰਬਰ 2024 ਤੱਕ ਜੰਮੂ ਕਸ਼ਮੀਰ 'ਚ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਸੀ। ਜੰਮੂ ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ ਕਸ਼ਮੀਰ ਤੋਂ 5 ਅਗਸਤ 2019 ਨੂੰ ਧਾਰਾ 370 ਹਟਾ ਦਿੱਤੀ ਗਈ ਸੀ। 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8