ਹੱਸਦੀ ਖੇਡਦੀ ਤੋਰੀ ਸੀ ਧੀ ਦੀ ਡੋਲੀ, ਦੋ ਮਹੀਨਿਆਂ ਬਾਅਦ ਹੀ ਪੇਕੇ ਆ ਕੇ...
Monday, Apr 07, 2025 - 06:42 PM (IST)

ਮੁੰਬਈ-ਮੁੰਬਈ ਦੇ ਸਾਂਤਾ ਕਰੂਜ ਈਸਟ ਇਲਾਕੇ 'ਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਵਿਆਹ ਤੋਂ 2 ਮਹੀਨੇ ਬਾਅਦ ਹੀ ਇਕ 29 ਸਾਲਾ ਮਹਿਲਾ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਮੁਤਾਬਕ ਇਹ ਘਟਨਾ ਸਾਂਤਾਕਰੂਜ ਈਸਟ ਦੇ ਸ਼ਾਸਤਰੀ ਨਗਰ, ਕਾਲਿਨਾ ਇਲਾਕੇ ਦੀ ਹੈ। ਮ੍ਰਿਤਕ ਦੀ ਪਛਾਣ ਨੇਹਾ ਮਿਸ਼ਰਾ ਦੇ ਤੌਰ 'ਤੇ ਹੋਈ ਹੈ। ਪੁਲਸ ਮੁਤਾਬਕ ਨੇਹਾ ਮਿਸ਼ਰਾ ਨੇ ਐਤਵਾਰ ਰਾਤ ਨੂੰ ਆਪਣੇ ਮਾਇਕੇ 'ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ।ਦੱਸਿਆ ਜਾ ਰਿਹਾ ਹੈ ਕਿ ਨੇਹਾ ਦਾ 2 ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ। ਪਰ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਮਾਇਕੇ 'ਚ ਰਹਿ ਰਹੀ ਸੀ। ਐਤਵਾਰ ਰਾਤ ਉਸ ਦੀ ਮਾਂ ਮੰਦਰ ਗਈ ਹੋਈ ਸੀ। ਜਦੋਂ ਉਸ ਦੀ ਮਾਂ ਵਾਪਸ ਪਰਤੀ ਤਾਂ ਉਸ ਨੇ ਦੇਖਿਆ ਕਿ ਨੇਹਾ ਨੇ ਫਾਹੇ ਲਗਾਇਆ ਹੋਇਆ ਸੀ।ਮਾਂ ਦੀਆਂ ਚੀਕਾਂ ਸੁਣ ਕੇ ਨੇੜੇ ਦੇ ਲੋਕ ਇਕਠੇ ਹੋ ਗਏ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਵਾਕੋਲਾ ਪੁਲਸ ਨੇ ਨੇਹਾ ਨੂੰ ਫਾਹੇ ਤੋਂ ਉਤਾਰਿਆ ਅਤੇ ਹਸਪਤਾਲ ਪਹੁੰਚਾਇਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ
ਪੁਲਸ ਨੂੰ ਮੌਕੇ 'ਤੇ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਐਕਸੀਡੈਂਟਲ ਡੇਥ ਰਿਪੋਰਟ(ADR) ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।ਵਾਕੋਲਾ ਪੁਲਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਮੌਤ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪਰਿਵਾਰ ਦੇ ਲੋਕਾਂ ਕੋਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਫਿਲਹਾਲ ਪੁਲਸ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ ਅਤੇ ਆਤਮ ਹੱਤਿਆ ਦੇ ਪਿੱਛੇ ਦੀ ਵਜ੍ਹਾ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।