ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

Friday, Aug 16, 2024 - 12:39 PM (IST)

ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਤੋਂ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸੂਟਕੇਸ ਵਿੱਚੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਪਤਾ ਲੱਗਾ ਹੈ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਦੇ ਹੋਸ਼ ਉੱਡ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸ ਦੇਈਏ ਕਿ ਮਾਮਲਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ਦਾ ਹੈ। ਪੁਲਸ ਨੇ ਦੱਸਿਆ ਕਿ ਇਹ ਲਾਸ਼ ਵੀਰਵਾਰ ਨੂੰ ਕਲਿਆਣ ਤਾਲੁਕਾ ਦੇ ਵਰਾਪ ਪਿੰਡ ਦੇ ਨੇੜੇ ਤੋਂ ਬਰਾਮਦ ਹੋਈ।

ਇਹ ਵੀ ਪੜ੍ਹੋ ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਅਧਿਕਾਰੀ ਨੇ ਦੱਸਿਆ ਕਿ ਇਕ ਰਾਹਗੀਰ ਉਸ ਥਾਂ 'ਤੇ ਸ਼ੌਚ ਕਰਨ ਗਿਆ ਸੀ। ਇਸ ਦੌਰਾਨ ਉਸ ਦੀ ਨਜ਼ਰ ਇਕ ਸੂਟਕੇਸ 'ਤੇ ਪਈ। ਜਦੋਂ ਕਿਸੇ ਰਾਹਗੀਰ ਨੇ ਉਤਸੁਕਤਾ ਨਾਲ ਸੂਟਕੇਸ ਖੋਲ੍ਹਿਆ ਤਾਂ ਉਸ ਨੂੰ 60-70 ਸਾਲ ਦੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਨੂੰ ਵੇਖ ਦੇ ਵਿਅਕਤੀ ਦੇ ਹੋਸ਼ ਉੱਡ ਗਏ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ 'ਡਾਗ ਸਕੁਐਡ' ਨੂੰ ਮੌਕੇ 'ਤੇ ਭੇਜਿਆ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News