ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ
Sunday, Jul 07, 2024 - 06:24 PM (IST)
ਮਹਿਲ ਕਲਾਂ (ਸਿੰਗਲਾ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਦੇ ਗੁਰਸਿੱਖ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਗਏ ਹੋਣ ਸਮੇਂ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਭਰਾ ਹੁਸਨਪ੍ਰੀਤ ਸਿੰਘ, ਮਾਮਾ ਜਸਵਿੰਦਰ ਸਿੰਘ ਅਤੇ ਅੰਗਰੇਜ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਗੁਰਦੁਆਰਾ ਜੰਡਸਰ ਸਾਹਿਬ ਪਿੰਡ ਠੁੱਲੀਵਾਲ ਵਿਖੇ ਗ੍ਰੰਥੀ ਸਿੰਘ ਦੀ ਸੇਵਾ 4 ਸਾਲ ਤੋਂ ਨਿਭਾ ਰਿਹਾ ਸੀ।
ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ
ਮਨਪ੍ਰੀਤ ਸਿੰਘ 2 ਜੁਲਾਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਸਿੰਘ ਸੇਵਾ ਨਿਭਾਉਂਦੇ ਗ੍ਰੰਥੀ ਸਿੰਘਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ। 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 4 ਵਜੇ ਗੋਬਿੰਦ ਧਾਮ ਦੇ ਸਰੋਵਰ ਵਿਚ ਇਸ਼ਨਾਨ ਕਰ ਰਿਹਾ ਸੀ ਤਾਂ ਉਸ ਨੂੰ ਅਟੈਕ ਆ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8