ਦਿੱਲੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ, ਬਵਾਨਾ ਸਟੇਡੀਅਮ ਨੂੰ ਜੇਲ੍ਹ 'ਚ ਬਦਲਣ ਤੋਂ ਇਨਕਾਰ

Tuesday, Feb 13, 2024 - 11:59 AM (IST)

ਦਿੱਲੀ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ, ਬਵਾਨਾ ਸਟੇਡੀਅਮ ਨੂੰ ਜੇਲ੍ਹ 'ਚ ਬਦਲਣ ਤੋਂ ਇਨਕਾਰ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ 'ਚ ਬਦਲਣ ਦੇ ਕੇਂਦਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਚਿੱਠੀ ਲਿਖ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਸਾਨਾਂ ਦੇ ਮਾਰਚ ਦੇ ਪ੍ਰਤੀ ਇਕਜੁਟਤਾ ਜ਼ਾਹਰ ਕੀਤੀ। ਗਹਿਲੋਤ ਨੇ ਕੁਮਾਰ ਨੂੰ ਲਿਖੀ ਚਿੱਠੀ 'ਚ ਕਿਹਾ,''ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਦੂਜੀ ਗੱਲ, ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ।'' 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਰਾਜਸਥਾਨ ਦੇ 3 ਜ਼ਿਲ੍ਹਿਆਂ 'ਚ ਧਾਰਾ 144 ਲਾਗੂ, ਪੰਜਾਬ-ਹਰਿਆਣਾ ਬਾਰਡਰ ਸੀਲ

ਗਹਿਲੋਤ ਨੇ ਕਿਹਾ,''ਕੇਂਦਰ ਸਰਕਾਰ ਨੂੰ ਅਸਲ 'ਚ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇਣਾ ਚਾਹੀਦਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਦੇਸ਼ ਦੇ ਕਿਸਾਨ ਸਾਡੇ 'ਅੰਨਦਾਤਾ' ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਇਸ ਤਰ੍ਹਾਂ ਦਾ ਰਵੱਈਆ ਕਰਨਾ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਰਗਾ ਹੋਵੇਗਾ। ਅਸੀਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ 'ਚ ਪੱਖਕਾਰ ਨਹੀਂ ਹੋ ਸਕਦੇ।'' ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫ਼ੈਸਲਿਆਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਸਵੀਕਾਰ ਕਰਨ ਲਈ ਕੇਂਦਰ 'ਤੇ ਦਬਾਅ ਬਣਾਉਣ ਲਈ ਮੰਗਲਵਾਰ ਸਵੇਰੇ ਦਿੱਲੀ ਦੀ ਅਤੇ ਮਾਰਚ ਕਰਨਾ ਸ਼ੁਰੂ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News