ਬੇਜ਼ੁਬਾਨ ਨਾਲ ਬੇਰਹਿਮੀ, ਕੁੱਤੇ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਕਈ ਕਿਲੋਮੀਟਰ ਤੱਕ ਘੜੀਸਿਆ

Friday, Sep 06, 2024 - 12:55 PM (IST)

ਬੇਜ਼ੁਬਾਨ ਨਾਲ ਬੇਰਹਿਮੀ, ਕੁੱਤੇ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਕਈ ਕਿਲੋਮੀਟਰ ਤੱਕ ਘੜੀਸਿਆ

ਪਣਜੀ (ਭਾਸ਼ਾ)- ਗੋਆ 'ਚ ਪੁਲਸ ਨੇ ਕੁੱਤੇ ਨੂੰ ਆਪਣੀ ਮੋਟਰਸਾਈਕਲ ਨਾਲ ਬੰਨ੍ਹ ਕੇ ਕਈ ਕਿਲੋਮੀਟਰ ਤੱਕ ਘੜੀਸ ਕੇ ਉਸ ਦੀ ਜਾਨ ਲੈਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਮਾਪੁਸਾ ਦੇ ਖੋਰਲਿਮ 'ਚ ਰਹਿਣ ਵਾਲੇ ਅਤੇ ਮੂਲ ਰੂਪ ਨਾਲ ਕਰਨਾਟਕ ਦੇ ਬੇਲਗਾਮ ਵਾਸੀ ਅਸ਼ੋਕ ਪਨਹਾਲਕਰ ਖ਼ਿਲਾਫ਼ ਪਸ਼ੂ ਬੇਰਹਿਮੀ ਰੋਕਥਾਮ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ  ਪੁਲਸ ਨੇ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪਨਹਾਲਕਰ ਖ਼ਿਲਾਫ਼ ਕਾਰਵਾਈ ਕੀਤੀ। ਅਧਿਕਾਰੀ ਨੇ ਦੱਸਿਆ ਕਿ ਚਾਰ ਸਤੰਬਰ ਦੀ ਦੁਪਹਿਰ ਨੂੰ ਪਨਹਾਲਕਰ ਨੇ ਕੁੱਤੇ ਨੂੰ ਆਪਣੀ ਮੋਟਰਸਾਈਕਲ ਨਾਲ ਬੰਨ੍ਹ ਦਿੱਤਾ ਅਤੇ ਉਸ ਨੂੰ ਕਾਫ਼ੀ ਦੂਰ ਤੱਕ ਘੜੀਸਿਆ, ਜਿਸ ਨਾਲ ਕੁੱਤੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਕੁੱਤੇ ਦੀ ਲਾਸ਼ ਸੜਕ ਕਿਨਾਰੇ ਸੁੱਟ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News