ਸਰਕਾਰੀ ਅਧਿਆਪਕ ਬਣਨ ਦਾ ਸੁਫ਼ਨਾ ਹੋਵੇਗਾ ਪੂਰਾ, 3000 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ

Friday, Aug 09, 2024 - 11:24 AM (IST)

ਸਰਕਾਰੀ ਅਧਿਆਪਕ ਬਣਨ ਦਾ ਸੁਫ਼ਨਾ ਹੋਵੇਗਾ ਪੂਰਾ, 3000 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ

ਹਰਿਆਣਾ- ਸਰਕਾਰੀ ਅਧਿਆਪਕ ਬਣਨ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਦਰਅਸਲ ਹਰਿਆਣਾ ਲੋਕ ਸੇਵਾ ਕਮਿਸ਼ਨ (HPSC) ਨੇ 25 ਜੁਲਾਈ 2024 ਤੋਂ ਪੋਸਟ ਗ੍ਰੈਜੂਏਟ ਟੀਚਰ (PGT) ਦੀ ਭਰਤੀ ਲਈ ਅਰਜ਼ੀਆਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ HPSC ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। 

ਆਖ਼ਰੀ ਤਾਰੀਖ਼
ਆਨਲਾਈਨ ਫਾਰਮ ਭਰਨ ਦੀ ਆਖਰੀ ਤਾਰੀਖ਼ 14 ਅਗਸਤ 2024 ਸ਼ਾਮ 5 ਵਜੇ ਤੱਕ ਹੈ। ਇਸ ਤੋਂ ਬਾਅਦ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਖਾਲੀ ਥਾਂ ਦੇ ਵੇਰਵੇ
ਹਰਿਆਣਾ PGT ਅਧਿਆਪਕ ਦੀ ਇਹ ਭਰਤੀ ਹਰਿਆਣਾ ਅਤੇ ਮੇਵਾਤ ਕੇਡਰ ਦੇ ਤਹਿਤ ਵੱਖ-ਵੱਖ ਵਿਸ਼ਿਆਂ 'ਚ ਕੀਤੀ ਜਾਵੇਗੀ। ਜਿਸ 'ਚ ਜੀਵ ਵਿਗਿਆਨ, ਕਾਮਰਸ, ਅੰਗਰੇਜ਼ੀ, ਹਿੰਦੀ, ਗਣਿਤ, ਸੰਗੀਤ, ਸਰੀਰਕ ਸਿੱਖਿਆ, ਭੌਤਿਕ ਵਿਗਿਆਨ, ਉਰਦੂ, ਪੰਜਾਬੀ ਅਤੇ ਹੋਰ ਵਿਸ਼ਿਆਂ ਦੇ ਅਧਿਆਪਕ ਨਿਯੁਕਤ ਕੀਤੇ ਜਾਣਗੇ। ਕੁੱਲ 3069 ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।

ਵਿੱਦਿਅਕ ਯੋਗਤਾ
PGT ਅਧਿਆਪਕ ਦੀ ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ 10ਵੀਂ/12ਵੀਂ/B.A./M.A ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਉਮੀਦਵਾਰਾਂ ਨੇ ਇਨ੍ਹਾਂ ਸਾਰਿਆਂ 'ਚ ਹਿੰਦੀ ਵਿਸ਼ੇ ਦੀ ਪੜ੍ਹਾਈ ਕੀਤੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ HTET (ਹਰਿਆਣਾ ਅਧਿਆਪਕ ਯੋਗਤਾ ਟੈਸਟ) ਜਾਂ STET (ਰਾਜ ਸਕੂਲ ਅਧਿਆਪਕ ਯੋਗਤਾ ਪ੍ਰੀਖਿਆ) ਯੋਗਤਾ ਪ੍ਰਾਪਤ ਹੋਣਾ ਜ਼ਰੂਰੀ ਹੈ।

ਉਮਰ 
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 42 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 14 ਅਗਸਤ 2024 ਨੂੰ ਕੀਤੀ ਜਾਵੇਗੀ। ਰਾਖਵੀਆਂ ਸ਼੍ਰੇਣੀਆਂ ਨੂੰ ਛੋਟ ਦਿੱਤੀ ਜਾਵੇਗੀ।

ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ 47,600-1,51,100/- ਰੁਪਏ ਪ੍ਰਤੀ ਮਹੀਨਾ। ਇਸ ਤੋਂ ਇਲਾਵਾ ਵੱਖਰਾ ਤਨਖਾਹ ਭੱਤਾ ਵੀ ਦਿੱਤਾ ਜਾਵੇਗਾ।

ਚੋਣ
ਉਮੀਦਵਾਰਾਂ ਦੀ ਚੋਣ ਸਕ੍ਰੀਨਿੰਗ ਟੈਸਟ, ਵਿਸ਼ਾ ਗਿਆਨ ਟੈਸਟ, ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਅਰਜ਼ੀ ਫੀਸ
ਜਨਰਲ ਕੈਟਾਗਰੀ, ਓ. ਬੀ. ਸੀ ਕ੍ਰੀਮੀ ਲੇਅਰ ਅਤੇ ਹੋਰ ਸੂਬਿਆਂ ਨਾਲ ਸਬੰਧਤ ਉਮੀਦਵਾਰਾਂ ਨੂੰ 1000 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਸਾਰੀਆਂ ਮਹਿਲਾ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 250 ਰੁਪਏ ਹੈ। ਹਰਿਆਣਾ ਦੇ ਅਨੁਸੂਚਿਤ ਜਾਤੀ, ESM, EWS, BCA, BCB ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ ਵੀ 250 ਰੁਪਏ ਹੈ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

DIsha

Content Editor

Related News