ਅਧਿਆਪਕਾ ਨੇ ਦਰਜ ਕਰਵਾਈ ਜਬਰ-ਜ਼ਿਨਾਹ ਦੀ ਸ਼ਿਕਾਇਤ, ਪੁੱਛਗਿੱਛ ਪਿੱਛੋਂ ਵਿਦਿਆਰਥੀ ਨੇ ਘਰ ਜਾ ਕੇ ਲੈ ਲਿਆ ਫਾਹਾ
Wednesday, Aug 07, 2024 - 10:54 PM (IST)
ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਚ 19 ਸਾਲਾਂ ਦੇ ਇਕ ਵਿਦਿਆਰਥੀ ਨੇ ਆਪਣੀ ਅੰਗਰੇਜ਼ੀ ਦੀ ਅਧਿਆਪਕਾ ਵਲੋਂ ਦਰਜ ਕਰਵਾਈ ਗਈ ਜਬਰ-ਜ਼ਿਨਾਹ ਦੀ ਸ਼ਿਕਾਇਤ ਦੇ ਸਬੰਧ ਵਿਚ ਪੁਲਸ ਵਲੋਂ ਉਸ ਦਾ ਬਿਆਨ ਦਰਜ ਕੀਤੇ ਜਾਣ ਦੇ ਕੁਝ ਹੀ ਘੰਟਿਆਂ ਬਾਅਦ ਕਥਿਤ ਤੌਰ 'ਤੇ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਦੀ ਹੈ। ਵਿਦਿਆਰਥੀ ਦੇ ਮਾਪਿਆਂ ਨੇ ਹਾਲਾਂਕਿ ਦਾਅਵਾ ਕੀਤਾ ਹੈ ਕਿ ਮਹਿਲਾ ਉਨ੍ਹਾਂ ਦੇ ਬੇਟੇ ਨੂੰ 'ਬਲੈਕਮੇਲ' ਕਰ ਰਹੀ ਸੀ।
'ਪੀਟੀਆਈ' ਨਾਲ ਗੱਲਬਾਤ ਕਰਦੇ ਹੋਏ ਇੰਦੌਰ ਮਹਿਲਾ ਪੁਲਸ ਸਟੇਸ਼ਨ ਇੰਚਾਰਜ ਕੌਸ਼ੱਲਿਆ ਚੌਹਾਨ ਨੇ ਕਿਹਾ, "ਮ੍ਰਿਤਕ ਬੈਚਲਰ ਆਫ ਫਾਰਮੇਸੀ ਦਾ ਵਿਦਿਆਰਥੀ ਸੀ ਅਤੇ ਇੰਦੌਰ ਦਾ ਰਹਿਣ ਵਾਲਾ ਸੀ। ਉਸ ਨੇ ਮੰਗਲਵਾਰ ਰਾਤ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਭੈਣ ਨੇ ਉਸ ਦੀ ਲਾਸ਼ ਲਟਕਦੀ ਵੇਖੀ ਅਤੇ ਮਾਪਿਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ।''
ਉਨ੍ਹਾਂ ਦੱਸਿਆ, "ਇਕ ਕੋਚਿੰਗ ਸੈਂਟਰ ਦੀ ਇਕ 25 ਸਾਲਾ ਅਧਿਆਪਕਾ ਨੇ ਤਿੰਨ ਦਿਨ ਪਹਿਲਾਂ ਉਸ ਦੇ ਖਿਲਾਫ ਜਬਰ-ਜ਼ਿਨਾਹ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਪੁਲਸ ਉਸਦੇ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰ ਰਹੀ ਸੀ।" ਵਿਦਿਆਰਥੀ ਨੂੰ ਥਾਣੇ ਬੁਲਾਇਆ ਗਿਆ ਅਤੇ ਉਸ ਦੇ ਬਿਆਨ ਦਰਜ ਕੀਤੇ ਗਏ। ਇਸ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਉਸ ਦੇ ਇਸ ਕਦਮ ਦੇ ਪਿੱਛੇ ਦਾ ਸਹੀ ਕਾਰਨ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਵਿਦਿਆਰਥੀ ਦੇ ਪਿਤਾ ਨੇ ਕਿਹਾ ਕਿ ਉਸ ਦੇ ਬੇਟੇ ਨੂੰ ਉਸ ਦੀ ਸਾਬਕਾ ਅੰਗਰੇਜ਼ੀ ਦੀ ਅਧਿਆਪਕਾ ਵੱਲੋਂ ‘ਬਲੈਕਮੇਲ’ ਕੀਤਾ ਜਾ ਰਿਹਾ ਹੈ ਅਤੇ ਉਹ ਬਹੁਤ ਨਿਰਾਸ਼ ਸੀ। ਅਧਿਕਾਰੀ ਨੇ ਦੱਸਿਆ ਕਿ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8