ਹਿਮਾਚਲ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ, ਮੰਦਰਾਂ ’ਚ ਨਹੀਂ ਮਿਲੇਗੀ ਐਂਟਰੀ

04/22/2021 6:34:41 PM

ਸ਼ਿਮਲਾ– ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੁਝ ਸਖਤ ਫੈਸਲੇ ਲਏ ਹਨ ਜਿਨ੍ਹਾਂ ’ਚ ਸਾਰੇ ਵੱਡੇ ਮੰਦਰਾਂ ’ਚ ਸ਼ਰਧਾਲੂਆਂ ਦੇ ਆਉਣ ’ਤੇ ਰੋਕ ਸ਼ਾਮਲ ਹੈ। ਵੀਰਵਾਰ ਯਾਨੀ ਅੱਜ ਤੋਂ ਇਨ੍ਹਾਂ ਮੰਦਰਾਂ ’ਚ ਸਿਰਫ ਪੂਜਾ ਦੀ ਮਨਜ਼ੂਰੀ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਮੈਂਬਰਾਂ ਤੋਂ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਸਾਰੇ ਦਫਤਰਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲਣਗੀਆਂ ਅਤੇ ਸਾਰੇ ਧਾਰਮਿਕ, ਸਮਾਜਿਕ ਅਤੇ ਹੋਰ ਸਮਾਰੋਹਾਂ ’ਚ ਸਿਰਫ 50 ਲੋਕ ਸ਼ਾਮਲ ਹੋ ਸਕਣਗੇ।

ਇਹ ਵੀ ਪੜ੍ਹੋ– ਕੋਰੋਨਾ ਦੇ ਟੁੱਟੇ ਸਾਰੇ ਰਿਕਾਰਡ, ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ ਦੇ ਪਾਰ ਨਵੇਂ ਮਾਮਲੇ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਸਾਰੇ ਚੁਣੇ ਨੁਮਾਇੰਦਿਆਂ ਦਾ ਕਰਤੱਵ ਹੈ ਕਿ ਉਹ ਸਰਕਾਰ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਗਈਆਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪ੍ਰਭਾਵਸ਼ਾਲੀ ਲਾਗੂ ਹੋਣਾ ਯਕੀਨੀ ਬਣਾਓਣ। ਇਸ ਵਾਰ ਕੋਰੋਨਾ ਨਾ ਸਿਰਫ ਜ਼ਿਆਦਾ ਤੇਜ਼ੀ ਨਾਲ ਫੈਲ ਰਿਹਾ ਹੈ ਸਗੋਂ ਜਾਨਲੇਵਾ ਬਣ ਗਿਆ ਹੈ। ਪਿਛਲੇ ਦੋ ਮਹੀਨਿਆਂ ’ਚ ਕੋਵਿਡ ਮਾਮਲਿਆਂ ਅਤੇ ਮੌਤ ਦਰ ’ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਸਮੇਂ ’ਚ 250 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ– ਮਾਂ ਦੀ ਮੌਤ ਦਾ ਸਦਮਾ ਨਾ ਸਹਿ ਸਕੀ ਧੀ, ਹਸਪਤਾਲ ਦੀ ਚੌਥੀ ਮੰਜ਼ਲ ਤੋਂ ਮਾਰੀ ਛਾਲ, ਵੀਡੀਓ ਬਣਾਉਂਦੇ ਰਹੇ ਲੋਕ


Rakesh

Content Editor

Related News