ਵਿੱਤ ਮੰਤਰਾਲਾ ਨੇ ਟਵੀਟ ਕਰਕੇ ਦਿੱਤਾ ਸਪੱਸ਼ਟੀਕਰਨ

05/12/2020 1:40:32 AM

ਨਵੀਂ ਦਿੱਲੀ (ਭਾਸ਼ਾ)- ਵਿੱਤ ਮੰਤਰਾਲਾ ਨੇ ਸੋਮਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਨਖਾਹ ਵਿਚ ਕਟੌਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਇਸ ਸਬੰਧ ਵਿਚ ਆਈਆਂ ਖਬਰਾਂ 'ਤੇ ਪ੍ਰਤੀਕਿਰਿਆ ਵਿਚ ਮੰਤਰਾਲਾ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਕੇਂਦਰ ਸਰਕਾਰ ਦੇ ਕਿਸੇ ਵੀ ਸ਼੍ਰੇਣੀ ਦੇ ਮੁਲਾਜ਼ਮਾਂ ਦੇ ਮੌਜੂਦਾ ਤਨਖਾਹ ਵਿਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਦਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ। ਮੰਤਰਾਲਾ ਨੇ ਲਿਖਿਆ ਕਿ ਮੀਡੀਆ ਦੇ ਇਕ ਹਿੱਸੇ ਵਿਚ ਆਈ ਇਸ ਪ੍ਰਕਾਰ ਦੀ ਰਿਪੋਰਟ ਗਲਤ ਅਤੇ ਅਧਾਰਹੀਣ ਹੈ।

ਪਿਛਲੇ ਮਹੀਨੇ ਸਰਕਾਰ ਨੇ ਆਪਣੇ 50 ਲੱਖ ਮੁਲਾਜ਼ਮਾਂ ਅਤੇ 61 ਲੱਖ ਪੈਨਸ਼ਨਧਾਰਕਾਂ ਨੂੰ ਵਧੇ ਹੋਏ ਮਹਿੰਗਾਈ ਭੱਤੇ ਦੇ ਭੁਗਤਾਨ 'ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਰੂਰੀ ਸੰਸਾਧਨ ਜੁਟਾਉਣ ਨੂੰ ਲੈ ਕੇ ਆਪਣੇ ਖਰਚ ਵਿਚ ਕਟੌਤੀ ਕਰ ਰਹੀ ਹੈ, ਇਸ ਦੇ ਤਹਿਤ ਵਧਿਆ ਹੋਇਆ ਮਹਿੰਗਾਈ ਭੱਤਾ ਨਾ ਦੇਣ ਦਾ ਫੈਸਲਾ ਕੀਤਾ ਗਿਆ। ਵਿੱਤ ਮੰਤਰਾਲਾ ਦੇ ਅਧੀਨ ਆਉਣ ਵਾਲੇ ਖਰਚਾ ਵਿਭਾਗ ਨੇ ਇਕ ਦਫਤਰ ਦੇ ਨੋਟਿਸ ਵਿਚ ਕਿਹਾ ਸੀ ਕਿ ਇਕ ਜਨਵਰੀ 2020 ਤੋਂ 30 ਜੂਨ 2021 ਵਿਚਾਲੇ ਮਹਿੰਗਾਈ ਭੱਤਾ ਮਦ ਵਿਚ ਕੋਈ ਬਕਾਏ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ।

Sunny Mehra

This news is Content Editor Sunny Mehra