ਅੱਜ ਤੋਂ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ; ਸੰਸਦ ਮੈਂਬਰ ਚੁੱਕਣਗੇ ਸਹੁੰ, ਜਾਣੋ ਹੋਰ ਕੀ-ਕੀ ਹੋਵੇਗਾ
Monday, Jun 24, 2024 - 10:16 AM (IST)
ਨਵੀਂ ਦਿੱਲੀ- ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 3 ਜੁਲਾਈ ਤੱਕ ਚੱਲੇਗਾ। ਇਸ ਦੌਰਾਨ ਨਵੇਂ ਸੰਸਦ ਮੈਂਬਰ ਸਹੁੰ ਚੁੱਕਣਗੇ, ਸਪੀਕਰ ਦੀ ਚੋਣ ਹੋਵੇਗੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਭਾਸ਼ਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਹੋਵੇਗਾ। ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਓਡੀਸ਼ਾ ਦੇ ਭਾਜਪਾ ਸੰਸਦ ਮੈਂਬਰ ਭਰਤਰਿਹਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਵਜੋਂ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਤੋਂ ਬਾਅਦ ਮਹਿਤਾਬ ਸੰਸਦ ਪਹੁੰਚਣਗੇ ਅਤੇ 11 ਵਜੇ ਤੋਂ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ। ਦੱਸ ਦਈਏ ਕਿ ਸਪੀਕਰ ਕੌਣ ਹੋਵੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। ਇਸ ਤੋਂ ਇਲਾਵਾ ਇਸ ਵਾਰ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਨਰਿੰਦਰ ਮੋਦੀ ਦੇ ਸਾਹਮਣੇ ਨੇਤਾ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਪ੍ਰੋਟੇਮ ਸਪੀਕਰ ਦੂਜੇ ਮੈਂਬਰਾਂ ਨੂੰ ਸਹੁੰ ਚੁਕਾਉਣ ਦਾ ਕੰਮ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਸੈਸ਼ਨ ਦੌਰਾਨ ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ।
ਇਹ ਵੀ ਪੜ੍ਹੋ- ਕਿਸਾਨਾਂ ਨੂੰ ਮਿਲੀ ਵੱਡੀ ਰਾਹਤ, ਸਰਕਾਰ ਨੇ ਮੁਆਫ਼ ਕੀਤਾ 2 ਲੱਖ ਤੱਕ ਦਾ ਕਰਜ਼ਾ
ਪ੍ਰੋਟੇਮ ਸਪੀਕਰ ਕੌਣ ਹੁੰਦਾ ਹੈ, ਇਹ ਸ਼ਬਦ ਕਿੱਥੋਂ ਆਇਆ?
ਪ੍ਰੋਟੇਮ ਲਾਤੀਨੀ ਸ਼ਬਦ ਪ੍ਰੋ ਟੈਂਪੋਰ ਦਾ ਛੋਟਾ ਰੂਪ ਹੈ। ਇਸ ਦਾ ਅਰਥ ਹੈ ‘ਕੁਝ ਸਮੇਂ ਲਈ’। ਨਵੇਂ ਲੋਕ ਸਭਾ ਸਪੀਕਰ ਦੀ ਨਿਯੁਕਤੀ ਤੱਕ ਪ੍ਰੋਟੇਮ ਸਪੀਕਰ ਦੀ ਨਿਯੁਕਤੀ ਕੀਤੀ ਜਾਂਦੀ ਹੈ। ਸਪੀਕਰ ਪ੍ਰੋਟੈਮ ਦੀ ਨਿਯੁਕਤੀ ਨਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਅਤੇ ਲੋਕ ਸਭਾ ਦੇ ਸਪੀਕਰ ਦੀ ਚੋਣ ਤੋਂ ਪਹਿਲਾਂ ਕੀਤੀ ਜਾਂਦੀ ਹੈ। ਪ੍ਰੋਟੇਮ ਸਪੀਕਰ ਦੀ ਨਿਯੁਕਤੀ ਵਿਚ ਸਭ ਤੋਂ ਸੀਨੀਅਰ ਲੋਕ ਸਭਾ ਮੈਂਬਰ ਨੂੰ ਤਰਜੀਹ ਦਿੱਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕਣ ਤੋਂ ਬਾਅਦ ਪ੍ਰੋਟੇਮ ਸਪੀਕਰ ਦੀ ਸਹਾਇਤਾ ਲਈ ਬਣਾਏ ਗਏ ਪੈਨਲ ਦੇ ਮੈਂਬਰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਪੈਨਲ ਦੇ ਮੈਂਬਰ ਪ੍ਰੋਟੇਮ ਸਪੀਕਰ ਦੀ ਗੈਰ-ਹਾਜ਼ਰੀ ਵਿਚ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਫਿਲਹਾਲ ਪੈਨਲ ਵਿਚ 5 ਮੈਂਬਰ ਰੱਖੇ ਗਏ ਹਨ। ਦੱਸ ਦੇਈਏ ਕਿ 18ਵੀਂ ਲੋਕ ਸਭਾ ਵਿਚ ਭਾਜਪਾ ਦੀ ਅਗਵਾਈ ਵਾਲੀ ਇੰਡੀਆ ਡੈਮੋਕ੍ਰੇਟਿਕ ਅਲਾਇੰਸ (NDA) ਸੱਤਾ ਵਿਚ ਹੈ। ਗਠਜੋੜ ਕੋਲ 293 ਸੀਟਾਂ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਡੀ ਪਾਰਟੀ ਭਾਜਪਾ ਹੈ। ਪਾਰਟੀ ਕੋਲ 240 ਸੀਟਾਂ ਹਨ। ਦੂਜੇ ਪਾਸੇ ਇਸ ਵਾਰ ਵਿਰੋਧੀ ਧਿਰ ਵੀ ਕਿਤੇ ਜ਼ਿਆਦਾ ਮਜ਼ਬੂਤ ਸਥਿਤੀ ਵਿਚ ਹੈ। ਇੰਡੀਆ ਗਠਜੋੜ ਕੋਲ ਕੁੱਲ 233 ਸੀਟਾਂ ਹਨ। ਇਨ੍ਹਾਂ ਵਿਚ 99 ਸੀਟਾਂ ਨਾਲ ਕਾਂਗਰਸ ਸਭ ਤੋਂ ਵੱਡੀ ਪਾਰਟੀ ਹੈ।
ਇਹ ਵੀ ਪੜ੍ਹੋ- ਸ਼ੇਖ ਹਸੀਨਾ ਨਾਲ ਮੁਲਾਕਾਤ ਮਗਰੋਂ PM ਮੋਦੀ ਬੋਲੇ- ਬੰਗਲਾਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਮਿਲੇਗਾ ਈ-ਵੀਜ਼ਾ
ਜਾਣਕਾਰੀ ਮੁਤਾਬਕ ਇਸ ਸੈਸ਼ਨ ਦੇ ਪਹਿਲੇ ਦਿਨ ਨਵੇਂ ਚੁਣੇ ਮੈਂਬਰ ਸਹੁੰ ਚੁੱਕਣਗੇ। ਰਾਸ਼ਟਰਪਤੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ। ਨਾਲ ਹੀ 5 ਸਾਲ ਲਈ ਨਵੀਂ ਸਰਕਾਰ ਦੇ ਕੰਮਕਾਜ ਦੀ ਰੂਪਰੇਖਾ ਪੇਸ਼ ਕਰੇਗੀ। ਪ੍ਰਧਾਨ ਮੰਤਰੀ ਮੋਦੀ 27 ਜੂਨ ਨੂੰ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਸੰਸਦ ਵਿਚ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਦਾ ਪਰਿਚੈ ਦੇਣਗੇ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦੌਰਾਨ ਹਮਲਾਵਰ ਵਿਰੋਧੀ ਧਿਰ ਵਲੋਂ NDA ਸਰਕਾਰ ਨੂੰ ਕਈ ਮੁੱਦਿਆਂ 'ਤੇ ਘੇਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਪ੍ਰਧਾਨ ਮੰਤਰੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਚਰਚਾ ਦਾ ਜਵਾਬ ਦੇਣਗੇ।
ਇਹ ਵੀ ਪੜ੍ਹੋ- ਜ਼ਿੰਦਗੀ ਤੋਂ ਜ਼ਰੂਰੀ ਹੋਈ ਰੀਲ; ਇਕ ਹੱਥ ਨਾਲ ਇਮਾਰਤ ਦੀ ਛੱਤ ਤੋਂ ਹਵਾ 'ਚ ਲਟਕੀ ਕੁੜੀ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e