ਮੁਜ਼ੱਫਰਪੁਰ ''ਚ ਦਲਿਤ ਲੜਕੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ''ਚ ਪਹਿਲਾ ਸ਼ੱਕੀ ਗ੍ਰਿਫ਼ਤਾਰ

Saturday, Aug 17, 2024 - 03:22 AM (IST)

ਮੁਜ਼ੱਫਰਪੁਰ (ਭਾਸ਼ਾ) : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿਚ ਇਕ 14 ਸਾਲਾ ਦਲਿਤ ਲੜਕੀ ਨੂੰ ਅਗਵਾ ਕਰਨ ਅਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਪਹਿਲੇ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮਿਥਿਲੇਸ਼ ਕੁਮਾਰ ਨੇ ਇਸ ਘਟਨਾ ਦੇ ਮੁੱਖ ਦੋਸ਼ੀ ਸੰਜੇ ਰਾਏ ਨੂੰ ਗ੍ਰਿਫਤਾਰੀ ਤੋਂ ਬਚਾਉਣ 'ਚ ਮਦਦ ਕੀਤੀ ਸੀ। 

ਅਧਿਕਾਰੀਆਂ ਨੇ ਦੱਸਿਆ ਕਿ ਪਾਰੂ ਪਿੰਡ ਦੇ ਰਹਿਣ ਵਾਲੇ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਰਾਏ ਨੂੰ ਭਜਾਉਣ ਵਿਚ ਇਸਤੇਮਾਲ ਕੀਤੀ ਗਈ ਗੱਡੀ ਵੀ ਜ਼ਬਤ ਕਰ ਲਈ ਗਈ ਹੈ। ਦਲਿਤ ਲੜਕੀ ਨੂੰ 11 ਅਗਸਤ ਨੂੰ ਮੁਜ਼ੱਫਰਪੁਰ ਦੇ ਪਾਰੂ ਥਾਣਾ ਅਧੀਨ ਪੈਂਦੇ ਪਿੰਡ 'ਚ ਉਸ ਦੇ ਘਰ ਤੋਂ ਕਥਿਤ ਤੌਰ 'ਤੇ ਅਗਵਾ ਕਰ ਲਿਆ ਗਿਆ ਸੀ ਅਤੇ ਬੁੱਧਵਾਰ ਨੂੰ ਉਸ ਦੀ ਲਾਸ਼ ਇਕ ਛੱਪੜ ਵਿਚੋਂ ਮਿਲੀ ਸੀ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਪੁਲਸ ਨੇ ਇਸ ਮਾਮਲੇ 'ਚ ਰਾਏ ਦੇ ਨਾਲ ਕਈ ਅਣਪਛਾਤੇ ਲੋਕਾਂ ਦੀ ਪਛਾਣ ਵੀ ਕੀਤੀ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਇਹ ਪਹਿਲੀ ਗ੍ਰਿਫਤਾਰੀ ਹੈ।

ਇਹ ਵੀ ਪੜ੍ਹੋ : ਸਕਿੰਟਾਂ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ 3 ਮੰਜ਼ਿਲਾ ਖਸਤਾ ਹਾਲ ਇਮਾਰਤ, ਸਾਹਮਣੇ ਆਇਆ ਖ਼ੌਫਨਾਕ Video

ਪੀੜਤਾ ਦੇ ਮਾਪਿਆਂ ਨੇ ਪੁਲਸ ਨੂੰ ਦੱਸਿਆ ਕਿ ਰਾਏ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜ਼ਬਰਦਸਤੀ ਘਰ ਵਿਚ ਦਾਖ਼ਲ ਹੋ ਕੇ ਉਨ੍ਹਾਂ ਦੀ ਲੜਕੀ ਨੂੰ ਅਗਵਾ ਕਰ ਲਿਆ। ਪੁਲਸ ਦੇ ਇਕ ਬਿਆਨ ਮੁਤਾਬਕ, "ਮੁੱਖ ਦੋਸ਼ੀ ਨੂੰ ਅਪਰਾਧ ਕਰਨ ਤੋਂ ਬਾਅਦ ਪਿੰਡ ਤੋਂ ਭੱਜਣ ਵਿਚ ਮਦਦ ਕਰਨ ਲਈ ਮਿਥਿਲੇਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਗੱਡੀ ਵਿਚ ਕੁਮਾਰ ਨੇ ਰਾਏ ਨੂੰ ਪਿੰਡ ਵਿੱਚੋਂ ਭੱਜਣ ਵਿਚ ਮਦਦ ਕੀਤੀ ਸੀ, ਉਸ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News