ਅਸਾਮ ''ਚ ਹੜ੍ਹ ਦੀ ਸਥਿਤੀ ਗੰਭੀਰ, ਮੁੱਖ ਮੰਤਰੀ ਨੇ ਡਿਬਰੂਗੜ੍ਹ ਦੇ ਹਾਲਾਤ ਦਾ ਲਿਆ ਜਾਇਜ਼ਾ

Friday, Jul 05, 2024 - 02:24 PM (IST)

ਅਸਾਮ ''ਚ ਹੜ੍ਹ ਦੀ ਸਥਿਤੀ ਗੰਭੀਰ, ਮੁੱਖ ਮੰਤਰੀ ਨੇ ਡਿਬਰੂਗੜ੍ਹ ਦੇ ਹਾਲਾਤ ਦਾ ਲਿਆ ਜਾਇਜ਼ਾ

ਗੁਹਾਟੀ (ਭਾਸ਼ਾ) - ਅਸਾਮ 'ਚ ਸ਼ੁੱਕਰਵਾਰ ਨੂੰ ਹੜ੍ਹ ਦੀ ਸਥਿਤੀ ਖ਼ਰਾਬ ਹੋ ਗਈ ਅਤੇ ਸੂਬੇ ਦੀਆਂ ਵੱਡੀਆਂ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਆਸਾਮ 'ਚ ਹੜ੍ਹ ਕਾਰਨ ਕਰੀਬ 22 ਲੱਖ ਲੋਕ ਪ੍ਰਭਾਵਿਤ ਹੋਏ ਹਨ। ਅਸਾਮ ਦੇ ਮੁੱਖ ਮੰਤਰੀ ਹਿਮਾਂਤਾ ਵਿਸ਼ਵ ਸ਼ਰਮਾ ਨੇ ਡਿਬਰੂਗੜ੍ਹ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਹ ਜ਼ਿਲ੍ਹਾ ਪਿਛਲੇ ਅੱਠ ਦਿਨਾਂ ਤੋਂ ਪਾਣੀ ਵਿੱਚ ਡੁੱਬਿਆ ਹੋਇਆ ਹੈ, ਜਿਸ ਕਾਰਨ ਬਿਜਲੀ ਵਿਵਸਥਾ ਵੀ ਠੱਪ ਹੋ ਗਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

ਇਹ ਜ਼ਿਲ੍ਹਾ ਪਿਛਲੇ ਅੱਠ ਦਿਨਾਂ ਤੋਂ ਪਾਣੀ ਵਿੱਚ ਡੁੱਬਿਆ ਹੋਇਆ ਹੈ ਅਤੇ ਬਿਜਲੀ ਵਿਵਸਥਾ ਵੀ ਠੱਪ ਹੋ ਕੇ ਰਹਿ ਗਈ ਹੈ। ਉਨ੍ਹਾਂ ਨੇ ਡਿਬਰੂਗੜ੍ਹ ਦੇ ਕੁਝ ਇਲਾਕਿਆਂ ਦਾ ਪੈਦਲ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਕਿਹਾ, "ਅਸੀਂ ਡਿਬਰੂਗੜ੍ਹ ਸ਼ਹਿਰ ਵਿੱਚ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਲੱਭਣ ਲਈ ਮਾਹਿਰਾਂ ਅਤੇ ਸਥਾਨਕ ਨਿਵਾਸੀਆਂ ਦੀ ਮਦਦ ਲਵਾਂਗੇ।" ਅਧਿਕਾਰੀਆਂ ਨੇ ਦੱਸਿਆ ਕਿ ਨਾਲੀਆਂ ਦੇ ਜਾਮ ਹੋਣ ਕਾਰਨ ਡਿਬਰੂਗੜ੍ਹ ਵਿੱਚ ਪਾਣੀ ਭਰ ਗਿਆ ਹੈ ਅਤੇ ਬ੍ਰਹਮਪੁੱਤਰ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਜਿਸ ਕਾਰਨ ਪਾਣੀ ਦੀ ਨਿਕਾਸੀ ਵਿੱਚ ਮੁਸ਼ਕਲਾਂ ਆ ਰਹੀਆਂ ਹਨ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਸਥਾਨਕ ਲੋਕਾਂ ਨੇ ਮੁੱਖ ਮੰਤਰੀ ਸ਼ਰਮਾ ਨੂੰ ਬਿਜਲੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਪਰ ਉਨ੍ਹਾਂ ਕਿਹਾ ਕਿ ਕਰੰਟ ਲੱਗਣ ਵਰਗੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਜਨਤਕ ਐਲਾਨ ਕਰਕੇ ਬਿਜਲੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕ ਸੁਚੇਤ ਰਹਿਣ। ਅਸਾਮ ਵਿੱਚ ਕੁਦਰਤੀ ਆਫ਼ਤ ਕਾਰਨ 29 ਜ਼ਿਲ੍ਹਿਆਂ ਵਿੱਚ 22 ਲੱਖ ਲੋਕ ਪ੍ਰਭਾਵਿਤ ਹਨ। ਸੂਬੇ 'ਚ ਇਸ ਸਾਲ ਹੜ੍ਹਾਂ, ਜ਼ਮੀਨ ਖਿਸਕਣ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 56 ਹੋ ਗਈ ਹੈ ਅਤੇ ਤਿੰਨ ਹੋਰ ਲੋਕ ਲਾਪਤਾ ਹਨ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਅਸਾਮ ਵਿੱਚ ਚੱਲ ਰਹੇ ਹੜ੍ਹ ਸੰਕਟ ਕਾਰਨ ਸਭ ਤੋਂ ਵੱਧ 6,48,806 ਲੋਕ ਧੂਬਰੀ ਵਿੱਚ, 1,90,261 ਲੋਕ ਦਾਰੰਗ ਵਿੱਚ ਅਤੇ 1,45,926 ਲੋਕ ਕਛਰ ਵਿੱਚ ਪ੍ਰਭਾਵਿਤ ਹੋਏ ਹਨ। ਵਰਤਮਾਨ ਵਿੱਚ 39,338 ਪ੍ਰਭਾਵਿਤ ਲੋਕ 698 ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ। ਇਸ ਦੇ ਨਾਲ ਹੀ 7,24,322 ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਬ੍ਰਹਮਪੁੱਤਰ, ਡਿਗਰੂ ਅਤੇ ਕੋਲੌਂਗ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਦੌਰਾਨ ਕਾਮਰੂਪ (ਮੈਟਰੋ) ਜ਼ਿਲ੍ਹੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਬ੍ਰਹਮਪੁੱਤਰ ਨਦੀ ਨਿਮਾਤੀਘਾਟ, ਤੇਜਪੁਰ, ਗੁਹਾਟੀ, ਗੋਲਪਾੜਾ ਅਤੇ ਧੂਬਰੀ ਵਿਖੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।

ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News