ਰਾਮ ਮੰਦਰ ਦਾ ਨੀਂਹ ਪੱਥਰ ਉਦੋਂ ਰੱਖਿਆ ਗਿਆ ਸੀ ਜਦੋਂ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ : ਸ਼ਰਦ

Wednesday, Jan 17, 2024 - 10:31 AM (IST)

ਪੁਣੇ-ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਅਯੁੱਧਿਆ ’ਚ ਰਾਮ ਮੰਦਰ ਦਾ ‘ਨੀਂਹ ਪੱਥਰ’ ਉਦੋਂ ਰੱਖਿਆ ਗਿਆ ਸੀ ਜਦੋਂ ਰਾਜੀਵ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਇਸ ਮੁੱਦੇ ’ਤੇ ਸਿਆਸਤ ਕਰ ਰਹੇ ਹਨ।
ਸ਼ਰਦ ਕਰਨਾਟਕ ਦੇ ਨਿਪਾਨੀ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਅਯੁੱਧਿਆ ’ਚ 22 ਜਨਵਰੀ ਨੂੰ ਰਾਮ ਮੰਦਰ ’ਚ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਕਾਰਜਕਾਲ ’ਚ ਨੀਂਹ ਪੱਥਰ (ਪਹਿਲਾ ਪੱਥਰ ਰਖਣਾ) ਕੀਤਾ ਗਿਆ ਸੀ, ਪਰ ਅੱਜ ਭਾਜਪਾ ਅਤੇ ਆਰ. ਐੱਸ. ਐੱਸ. ਵੱਲੋਂ ਭਗਵਾਨ ਰਾਮ ਦੇ ਨਾਂ ’ਤੇ ਸਿਆਸਤ ਕੀਤੀ ਜਾ ਰਹੀ ਹੈ। ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 11 ਦਿਨਾਂ ਦਾ ਵਰਤ ਰੱਖਣ ’ਤੇ ਪਵਾਰ ਨੇ ਕਿਹਾ ਕਿ ਰਾਮ ਪ੍ਰਤੀ ਉਨ੍ਹਾਂ ਦੀ ਸ਼ਰਧਾ ਦਾ ਮੈਂ ਸਨਮਾਨ ਕਰਦਾ ਹਾਂ, ਪਰ ਜੇਕਰ ਉਨ੍ਹਾਂ ਨੇ ਗਰੀਬੀ ਮਿਟਾਉਣ ਲਈ ਵਰਤ ਰੱਖਣ ਦਾ ਫੈਸਲਾ ਕੀਤਾ ਹੁੰਦਾ ਤਾਂ ਜਨਤਾ ਨੇ ਇਸ ਦੀ ਸ਼ਲਾਘਾ ਕੀਤੀ ਹੁੰਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


Aarti dhillon

Content Editor

Related News