ਭਲਕੇ ਖੁੱਲ੍ਹਣਗੇ ਕੇਦਾਰਨਾਥ ਧਾਮ ਦੇ ਕਿਵਾੜ ! 7 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ, ਹੋਵੇਗੀ ਇਹ ਪਾਬੰਦ
Tuesday, Apr 21, 2026 - 02:01 PM (IST)
ਨੈਸ਼ਨਲ ਡੈਸਕ : ਉੱਤਰਾਖੰਡ 'ਚ ਸਥਿਤ ਵਿਸ਼ਵ ਪ੍ਰਸਿੱਧ ਕੇਦਾਰਨਾਥ ਧਾਮ ਦੇ ਕਿਵਾੜ ਭਲਕੇ ਯਾਨੀ 22 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 8 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੇਦਾਰਨਾਥ ਯਾਤਰਾ ਦਾ ਰਸਮੀ ਆਗਾਜ਼ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ 'ਤੇ 19 ਅਪ੍ਰੈਲ ਨੂੰ ਗੰਗੋਤਰੀ ਧਾਮ ਦੇ ਕਪਾਟ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ। ਇਸ ਵਾਰ ਮੰਦਰ ਪ੍ਰਸ਼ਾਸਨ ਨੇ ਮਰਿਆਦਾ ਅਤੇ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਖ਼ਤ ਨਿਯਮ ਲਾਗੂ ਕੀਤੇ ਹਨ। ਮੰਦਰ ਕੰਪਲੈਕਸ ਦੇ ਅੰਦਰ ਮੋਬਾਈਲ ਫੋਨ ਲਿਜਾਣਾ ਪੂਰੀ ਤਰ੍ਹਾਂ ਮਨ੍ਹਾ ਕਰ ਦਿੱਤਾ ਗਿਆ ਹੈ। ਸ਼ਰਧਾਲੂਆਂ ਨੂੰ ਮੰਦਰ ਦੇ ਅੰਦਰ ਫੋਟੋਆਂ ਖਿੱਚਣ, ਵੀਡੀਓ ਬਣਾਉਣ ਜਾਂ ਰੀਲਾਂ ਰਿਕਾਰਡ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਮੰਦਰ ਕਮੇਟੀ ਦੇ ਮੈਂਬਰ ਵਿਨੀਤ ਪੋਸਤੀ ਅਨੁਸਾਰ ਜੇਕਰ ਕੋਈ ਸ਼ਰਧਾਲੂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਰਿਕਾਰਡ ਤੋੜ ਰਜਿਸਟ੍ਰੇਸ਼ਨ ਅਤੇ ਸੁਰੱਖਿਆ ਪ੍ਰਬੰਧ
ਇਸ ਸਾਲ ਕੇਦਾਰਨਾਥ ਯਾਤਰਾ ਲਈ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹੁਣ ਤੱਕ 7 ਲੱਖ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਭਾਰੀ ਬਰਫਬਾਰੀ ਕਾਰਨ ਰਸਤੇ ਵਿੱਚ ਆਏ ਵਿਸ਼ਾਲ ਗਲੇਸ਼ੀਅਰਾਂ ਨੂੰ ਕੱਟ ਕੇ ਯਾਤਰਾ ਮਾਰਗ ਤਿਆਰ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਪੜਾਅ 'ਤੇ ਮੈਡੀਕਲ ਕੈਂਪ ਅਤੇ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਹਨ ਤਾਂ ਜੋ ਉਚਾਈ ਵਾਲੇ ਖੇਤਰਾਂ ਵਿੱਚ ਕਿਸੇ ਦੀ ਸਿਹਤ ਵਿਗੜਨ 'ਤੇ ਤੁਰੰਤ ਇਲਾਜ ਮਿਲ ਸਕੇ। ਪੂਰੇ ਯਾਤਰਾ ਮਾਰਗ 'ਤੇ ਸੁਰੱਖਿਆ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
